ਨਸ਼ਾ ਤਸਕਰਾਂ ਦੀ 1.20 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਫ੍ਰੀਜ਼, ਐਸਐਸਪੀ ਚਾਹਲ ਨੇ ਕਿਹਾ—ਮੁਹਿੰਮ ਹੋਰ ਤੇਜ਼ੀ ਨਾਲ ਜਾਰੀ ਰਹੇਗੀ
ਅੰਮ੍ਰਿਤਸਰ ਸਾਹਿਬ 30 ਸੂਚੀ (ਜਸ਼ਨ ) ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਵਾਰ ਅਗੇਂਸਟ ਗੈਂਗਸਟਰ' ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਐਸਐਸਪੀ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਥਾਣਾ ਖੇਤਰਾਂ ਵਿੱਚ ਕਾਰਵਾਈ ਕਰਦਿਆਂ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਪਿਸਤੌਲ, 10 ਕਿਲੋ 940 ਗ੍ਰਾਮ ਹੈਰੋਇਨ, 1 ਕਿਲੋ 19 ਗ੍ਰਾਮ ਆਈਸ (ਮੈਥਾਮਫੇਟਾਮਾਈਨ), 52 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਵੱਡੀ ਮਾਤਰਾ ਵਿੱਚ ਅਸਲਾ ਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਥਾਣਾ ਘਰਿੰਡਾ ਦੇ ਮੁਕੱਦਮਾ ਨੰਬਰ 279 ਵਿੱਚ ਦੋ ਪਿਸਤੌਲ ਅਤੇ 460 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਦਕਿ ਮੁਕੱਦਮਾ ਨੰਬਰ 276 ਵਿੱਚ ਗੁਰਸਾਹਿਬ ਨਾਮਕ ਨੌਜਵਾਨ ਕੋਲੋਂ ਡੇਢ ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਮਿਲੀ। ਇਸ ਮਾਮਲੇ ਦੀ ਅਗਲੀ ਜਾਂਚ ਦੌਰਾਨ ਗਹਿਰੀ ਪਿੰਡ ਦੇ ਰਹਿਣ ਵਾਲੇ ਸਤਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕੋਲੋਂ ਕਰੀਬ 8 ਕਿਲੋ ਹੈਰੋਇਨ ਅਤੇ ਪੰਜ ਪਿਸਤੌਲ ਬਰਾਮਦ ਹੋਏ।ਉਨ੍ਹਾਂ ਦੱਸਿਆ ਕਿ ਥਾਣਾ ਘਰਿੰਡਾ ਦੇ ਹੀ ਇੱਕ ਹੋਰ ਮਾਮਲੇ ਵਿੱਚ 1 ਕਿਲੋ 19 ਗ੍ਰਾਮ ਆਈਸ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਅਜਨਾਲਾ ਖੇਤਰ ਵਿੱਚ ਨਾਕਾਬੰਦੀ ਦੌਰਾਨ ਤਿੰਨ ਪਿਸਤੌਲ ਬਰਾਮਦ ਕੀਤੇ ਗਏ, ਜਦਕਿ ਕੱਥੂਨੰਗਲ ਥਾਣੇ ਅਧੀਨ ਦੋ ਕਿਲੋ ਹੈਰੋਇਨ ਅਤੇ ਤਰਸਿੱਕਾ ਥਾਣੇ ਅਧੀਨ ਇੱਕ ਪਿਸਤੌਲ ਅਤੇ ਨੌਂ ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ। ਐਸਐਸਪੀ ਚਾਹਲ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਡਰੋਨ ਰਾਹੀਂ ਸਰਹੱਦ ਪਾਰ ਤੋਂ ਭੇਜੇ ਗਏ ਸਨ। ਪੁਲਿਸ ਵੱਲੋਂ ਇਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ 'ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਨਸ਼ਾ ਤਸਕਰਾਂ ਦੀ ਕਰੀਬ 1 ਕਰੋੜ 20 ਲੱਖ 30 ਹਜ਼ਾਰ ਰੁਪਏ ਮੁੱਲ ਦੀਆਂ ਦੋ ਜਾਇਦਾਦਾਂ ਫ੍ਰੀਜ਼ ਕਰਵਾਈਆਂ ਗਈਆਂ ਹਨ ਅਤੇ ਹੋਰ ਮਾਮਲਿਆਂ ਵਿੱਚ ਵੀ ਕਾਰਵਾਈ ਜਾਰੀ ਹੈ। ਫੜੇ ਗਏ ਜ਼ਿਆਦਾਤਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਅਤੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਖ਼ਬਰਾਂ
11 ਪਿਸਤੌਲ, ਕਰੀਬ 11 ਕਿਲੋ ਹੈਰੋਇਨ ਤੇ 1 ਕਿਲੋ ਤੋਂ ਵੱਧ ਆਈਸ ਸਮੇਤ 10 ਮੁਲਜ਼ਮ ਗ੍ਰਿਫ਼ਤਾਰ,ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਸਫਲਤਾ,
* ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਸੀ ਹੈਰੋਇਨ ਤੇ ਹਥਿਆਰ, ਪੁਲਿਸ ਨੇ ਫਾਰਵਰਡ-ਬੈਕਵਰਡ ਲਿੰਕ ਖੰਗਾਲ ਕੇ ਕੀਤਾ ਵੱਡਾ ਪਰਦਾਫਾਸ਼
30 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



