-ਡਾ. ਹਰਜੋਤ ਕਮਲ, ਜਲੰਧਰ ਤੋਂ ਆਏ ਸੈਨਿਕਾਂ, ਸਕੂਲੀਂ ਬੱਚਿਆਂ, ਸਾਬਕਾ ਸੈਨਿਕਾਂ, ਕਲੱਬਾਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਨੇ ਦਿੱਤੀ ਸ਼ਰਧਾਂਜਲੀ
ਮੋਗਾ,26 ਮਈ (ਬਿੱਟੂ ਗਰੋਵਰ ) ਸ਼ਹੀਦ ਹੌਲਦਾਰ ਅਵਤਾਰ ਸਿੰਘ, ਜੋ ਕਿ 25 ਮਈ 2001 ਨੂੰ ਜੰਮੂ ਕਸ਼ਮੀਰ ਦੇ ਉਧਮਪੁਰ ਜਿਲ੍ਹੇ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋ ਗਏ ਸਨ, ਉਨ੍ਹਾਂ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ 25ਵਾਂ ਸ਼ਹਾਦਤ ਦਿਵਸ ਨਗਰ ਨਿਵਾਸੀਆਂ, ਸਾਬਕਾ ਸੈਨਿਕਾਂ, ਸਕੂਲ ਦੇ ਅਧਿਆਪਕਾਂ ਅਤੇ ਕਲੱਬ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਨਮਾਨ ਨਾਲ ਕਰਵਾਇਆ ਗਿਆ। ਇਸ ਮੌਕੇ ‘ਤੇ ਸ਼੍ਰੀ ਸਹਿਜ ਪਾਠ ਦੇ ਭੋਗ ਉਪਰੰਤ ਰਸਭਿੰਨਾ ਕੀਰਤਨ ਬਾਬਾ ਬਲਦੇਵ ਸਿੰਘ ਅਤੇ ਬਾਬਾ ਮਨਦੀਪ ਸਿੰਘ ਵੱਲੋਂ ਕੀਤਾ ਗਿਆ, ਜਿਸ ਨਾਲ ਸਾਰੇ ਮਾਹੌਲ ਨੂੰ ਆਤਮਿਕ ਰੰਗ ਨਾਲ ਭਰ ਦਿੱਤਾ ਗਿਆ। ਸਟੇਜ ਦਾ ਸੰਚਾਲਨ ਮਾਸਟਰ ਬੂਟਾ ਸਿੰਘ ਅਤੇ ਗਿਆਨੀ ਮੋਹਨ ਸਿੰਘ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਇਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਭਾਜਪਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖਣਾ ਸਿਰਫ਼ ਪਰਿਵਾਰ ਹੀ ਨਹੀਂ, ਸਾਰੇ ਸਮਾਜ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਅਵਤਾਰ ਸਿੰਘ ਦੀ ਕੁਰਬਾਨੀ ਨੌਜਵਾਨ ਪੀੜ੍ਹੀ ਲਈ ਇੱਕ ਵੱਡਾ ਪ੍ਰੇਰਣਾ ਸਰੋਤ ਹੈ ਅਤੇ ਸਾਨੂੰ ਦੇਸ਼ ਭਗਤੀ ਦੇ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ। ਇਸ ਉਪਰੰਤ ਸੀਆਰਪੀਐਫ਼ ਐਕਸ ਸਰਵਿਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸੁਰਿੰਦਰ ਕੰਡੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ ਕਹਾਉਣਾ ਜਿੰਨਾ ਸੌਖਾ ਲੱਗਦਾ ਹੈ, ਅਸਲ ਵਿੱਚ ਇਹ ਰਾਹ ਉਨ੍ਹਾਂ ਹੀ ਕਠਿਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਬਾਅਦ ਵਿੱਚ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਜਿਨ੍ਹਾਂ ਦੇ ਦਿਲ ਵਿੱਚ ਦੇਸ਼ ਲਈ ਕੁਝ ਕਰਨ ਦੀ ਲਗਨ ਹੁੰਦੀ ਹੈ, ਉਹ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਰਹਿੰਦੇ ਹਨ ਅਤੇ ਦੇਸ਼ ਸੇਵਾ ਨੂੰ ਸਭ ਤੋਂ ਉੱਚਾ ਮੰਨਦੇ ਹਨ। ਇਸ ਮੌਕੇ ਤੇ ਨਿਧੜਕ ਸਿੰਘ ਬਰਾੜ, ਐਕਸ ਸਰਵਿਸਮੈਨ ਵੈਲਫੇਅਰ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਮਨਜੀਤ ਸਿੰਘ ਕੁੱਸਾ, ਗੁਰਮੀਤ ਸਿੰਘ ਕੋਕਰੀ, ਸੁੱਚਾ ਸਿੰਘ, ਸੀ.ਆਰ.ਪੀ.ਐਫ਼ ਗਰੁੱਪ ਸੈਂਟਰ ਜਲੰਧਰ ਤੋਂ ਗੁਰਦੇਵ ਸਿੰਘ, ਜਿਲ੍ਹਾ ਪ੍ਰਸ਼ਾਸ਼ਨ ਤੋਂ ਇਕਬਾਲ ਸਿੰਘ ਨਾਇਬ ਤਹਿਸੀਲਦਾਰ ਮੋਗਾ, ਰੀਡਰ ਰਮਨ ਗਰਗ, ਮੁਖਤਿਆਰ ਸਿੰਘ ਰਿਟਾਇਰਡ ਐਸ.ਪੀ., ਸਮਸ਼ੇਰ ਸਿੰਘ ਕੈਲਾ, ਕੁਲਵਿੰਦਰ ਕੌਰ ਬਲਾਕ ਸੰਮਤੀ ਮੈਂਬਰ, ਰਾਜਵਿੰਦਰ ਸਿੰਘ ਰਾਜ, ਜਗਤਾਰ ਸਿੰਘ, ਹਰਪ੍ਰੀਤ ਸਿੰਘ ਨਿੱਜਰ, ਅਮਰਜੀਤ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ ਮਾਂਗਟ, ਜਸਵਿੰਦਰ ਸਿੰਘ ਖੋਟੇ, ਲਖਵੰਤ ਸਿੰਘ ਸਾਫੂਵਾਲਾ, ਕਰਮਜੀਤ ਸਿੰਘ, ਪਰਮਜੀਤ ਕੌਰ, ਬਾਬਾ ਸਤਨਾਮ ਸਿੰਘ ਮਸਕੀਨ, ਗੁਰਪ੍ਰੀਤ ਸਿੰਘ ਸੰਧੂ, ਰਾਜਦੀਪ ਸਿੰਘ, ਜਸਮੇਲ ਸਿੰਘ ਆਦਿ ਹਾਜ਼ਰ ਸਨ। ਅੰਤ ਵਿੱਚ ਪਰਿਵਾਰ ਨੇ ਇਸ ਸਮਾਗਮ ਵਿੱਚ ਸਹਿਯੋਗ ਦੇਣ ਲਈ ਗ੍ਰਾਮ ਪੰਚਾਇਤ ਕਪੂਰੇ, ਅਮਰ ਸਿੰਘ ਵੈਲਫੇਅਰ ਕਲੱਬ, ਸ਼ਹੀਦ ਅਵਤਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਅਧਿਆਪਕਾਂ, ਸਾਬਕਾ ਸੈਨਿਕਾਂ ਅਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ।

ਪਿੰਡ ਵਾਸੀਆਂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਪਿੰਡ ਕਪੂਰੇ ਦੇ ਸਪੂਤ ਨੇ ਦੇਸ਼ ਲਈ ਆਪਣੀ ਜ਼ਿੰਦਗੀ ਵਾਰੀ ਹੈ।




