ਨਿਹਾਲ ਸਿੰਘ ਵਾਲਾ, 6 ਜੁਲਾਈ (ਖਾਲਸਾ )-ਸ਼੍ਰੋਮਣੀ ਅਕਾਲੀ ਦਲ (ਬ) ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਜਿੱਥੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਦਿਨ ਰਾਤ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਕੇ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਹਰ ਵਰਗ ਲਈ ਦਿੱਤੀਆਂ ਗਈਆਂ ਸਹੂਲਤਾਂ ਸਬੰਧੀ ਹਰ ਪਿੰਡ-ਪਿੰਡ ਤੱਕ ਪਹੁੰਚ ਕਰਕੇ ਵੋਟਰਾਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ, ਉਥੇ ਪਾਰਟੀ ਦੀਆਂ ਭਵਿੱਖ ਦੀਆਂ ਨੀਤੀਆਂ ਨੂੰ ਸਮਝਦੇ ਹੋਏ ਵੱਡੀ ਪੱਧਰ 'ਤੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਲ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਇਹ ਪ੍ਰਗਟਾਵਾ ਪਿੰਡ ਪੱਤੋ ਹੀਰਾ ਸਿੰਘ ਵਿਖੇ ਅੰਮ੍ਰਿਤਪਾਲ ਸਿੰਘ ਸਪੁੱਤਰ ਜੋਗਿੰਦਰ ਸਿੰਘ ਵਲੋਂ ਕਾਂਗਰਸ ਪਾਰਟੀ ਨੂੰ ਛੱਡ ਕੇ 30 ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਲ ਕਰਵਾਉਣ ਸਮੇਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਨੇ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਵਿੱਖ 'ਚ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਪੰਜਾਬੀਆਂ ਨਾਲ ਕੀਤੇ ਜਾ ਰਹੇ ਵਾਅਦਿਆਂ ਨੂੰ ਦੇਖਦੇ ਹੋਏ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਪਾਰਟੀ 'ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਮਧੇਕੇ, ਫਤਿਹ ਚੰਦ ਪੱਤੋ, ਹਰਵਿੰਦਰ ਸਿੰਘ ਪੱਤੋ, ਬਲਵੀਰ ਸਿੰਘ ਪੱਤੋ, ਪਰਮਜੀਤ ਸਿੰਘ ਪੱਤੋ, ਸੁਖਚੈਨ ਸਿੰਘ, ਅਤਿੰਦਰ ਸਿੰਘ, ਰਾਮ ਸਿੰਘ, ਦੀਪਾ ਬਰਾੜ ਆਦਿ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਜਦੋਂ ਤੋਂ ਖਣਮੁੱਖ ਭਾਰਤੀ ਪੱਤੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਵਜੋਂ ਔਹਦਾ ਸੰਭਾਲਿਆ ਹੈ ਉਹਨਾਂ ਦੀ ਮਿਕਨਾਤੀਸੀ ਸ਼ਖ਼ਸੀਅਤ ਸਦਕਾ ਲੋਕ ਨਿਤ ਦਿਨ ਅਕਾਲੀ ਦਲ ਨਾਲ ਜੁੜ ਰਹੇ ਨੇ ।
ਖ਼ਬਰਾਂ
ਪੰਜਾਬ ਦੇ ਇਤਿਹਾਸਿਕ ਪਿੰਡ ਪੱਤੋ ਹੀਰਾ ਸਿੰਘ ਵਿਖੇ 30 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਕੀਤੀ ਸ਼ਮੂਲੀਅਤ
* ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋਂ ਨੇ ਲਿਆਂਦੀ ਨੇਰ੍ਹੀ
6 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



