ਮੋਗਾ, 23 ਅਗਸਤ (ਗੁਰਜੰਟ ਸਿੰਘ )-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਵਿਧਾਨ ਸਭਾ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਵੱਲੋਂ ਜਥੇਬੰਦਕ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਦੇ ਪੰਜਾਬ ਇੰਚਾਰਜ ਸ੍ਰੀ ਸੁਧੀਰ ਚੌਧਰੀ ਅਤੇ ਪੰਜਾਬ ਐੱਸ.ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ ਪੱਖੋ ਦੀ ਅਗਵਾਈ ਹੇਠ ਐੱਸ.ਸੀ. ਵਿੰਗ ਦੀ ਅਹਿਮ ਮੀਟਿੰਗ ਕਰਵਾਈ ਗਈ। ਮੀਟਿੰਗ ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਹਲਕਾ ਇੰਚਾਰਜ ਮੋਗਾ ਮਾਲਵਿਕਾ ਸੂਦ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ ਅਤੇ ਐੱਸ.ਸੀ. ਵਿੰਗ ਪਾਰਟੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਹੁਣ ਤੋਂ ਹੀ ਪੂਰੀ ਸਰਗਰਮੀ ਨਾਲ ਲੋਕਾਂ ਵਿਚ ਵਿਚਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸਦੇ ਜ਼ਮੀਨੀ ਪੱਧਰ ਦੇ ਵਰਕਰ ਹਨ ਅਤੇ ਜਦੋਂ ਵਰਕਰ ਇਕਜੁੱਟ ਹੋ ਕੇ ਲੋਕਾਂ ਦੇ ਮੁੱਦੇ ਉਠਾਉਂਦੇ ਹਨ ਤਾਂ ਪਾਰਟੀ ਹੋਰ ਮਜ਼ਬੂਤ ਹੁੰਦੀ ਹੈ। ਮਾਲਵਿਕਾ ਸੂਦ ਨੇ ਨਵੇਂ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਨੂੰ ਪਾਰਟੀ ਦੇ ਮੰਚ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਲੋਕਾਂ ਦੇ ਦੁੱਖ-ਸੁੱਖ ਵਿੱਚ ਖੜ੍ਹਾ ਹੋਵੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮਿਹਨਤ ਕਰੇ। ਮੀਟਿੰਗ ਦੌਰਾਨ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਇਕਜੁੱਟ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਐੱਸ.ਸੀ. ਵਿੰਗ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿਚ ਮੀਟਿੰਗਾਂ ਕਰ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਖ਼ਬਰਾਂ
ਕਾਂਗਰਸ ਦੇ ਐੱਸ.ਸੀ. ਵਿੰਗ ਦੀ ਅਹਿਮ ਮੀਟਿੰਗ ਦੌਰਾਨ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ
* ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ : ਮਾਲਵਿਕਾ ਸੂਦ
27 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



