ਮੈਂਬਰ ਪਾਰਲੀਮੈਂਟ ਭਾਈ ਅਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ ਪ੍ਰੈਸ ਕਾਨਫਰੰਸ

ਅੰਮ੍ਰਿਤਸਰ 27 ਅਗਸਤ (ਜਸ਼ਨ ) ਅੱਜ ਪ੍ਰੈਸ ਕਲੱਬ ਵਿਖੇ ਮੈਂਬਰ ਪਾਰਲੀਮੈਂਟ ਭਾਈ ਅਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਜ਼ਿਲ੍ਹਾ ਪ੍ਰਧਾਨ ਸਰਦਾਰ ਬਲਜਿੰਦਰ ਸਿੰਘ ਥਾਂਦੇ ਅਤੇ ਹਲਕਾ ਰਾਜਾਸਾਂਸੀ ਦੇ ਮੀਡੀਆ ਇੰਚਾਰਜ ਸ੍ਰੀ ਸ਼ਿਵ ਕੁਮਾਰ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਬਲਜਿੰਦਰ ਸਿੰਘ ਥਾਂਦੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਹਲਕਾ ਅਟਾਰੀ ਤੋਂ ਸ੍ਰੀ ਝਿਰਮਲ ਸਿੰਘ ਭੰਡਿਆਰ ਨੇ ਵੀ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ। ਬਾਪੂ ਤਰਸੇਮ ਸਿੰਘ ਜੀ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਥ ਪੰਜਾਬ ਦੇ ਹਿੱਤਾਂ, ਪੰਜਾਬ ਦੀ ਹੋਂਦ ਅਤੇ ਹੱਕਾਂ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ ਹਰ ਪੰਜਾਬ-ਹਿਤੈਸ਼ੀ ਵਿਅਕਤੀ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਅਤੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲਾ ਮੰਚ ਹੈ। ਇਸ ਮੌਕੇ ਸ੍ਰ. ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਗੁਰਵਿੰਦਰ ਸਿੰਘ ਝੰਡੇਰ, ਸ੍ਰ ਸਵਿੰਦਰ ਸਿੰਘ ਸਾਂਘਣਾ, ਸ੍ਰ ਪ੍ਰਗਟ ਸਿੰਘ ਮਾਹਲ, ਭਾਈ ਜਸਕਰਨ ਸਿੰਘ ਲੋਪੋਕੇ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਪਰਮਜੀਤ ਸਿੰਘ ਵਣੀਏਕੇ, ਸ੍ਰ ਹਰਕਮਲਪ੍ਰੀਤ ਸਿੰਘ, ਸ੍ਰ ਦਲਜੀਤ ਸਿੰਘ ਪੱਧਰੀ, ਪ੍ਰਿਤਪਾਲ ਸਿੰਘ ਮੀਰਾਂਕੋਟ, ਬਾਬਾ ਕੁਲਵੰਤ ਸਿੰਘ, ਸ਼ੇਰਾ ਲਹੌਰੀ ਮੱਲ, ਬਿਕਰਮਜੀਤ ਸਿੰਘ ਭੰਡਿਆਰ, ਭਾਈ ਜਰਮਨਦੀਪ ਸਿੰਘ, ਭਾਈ ਹਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਤਰਨਾ ਦਲ, ਹਰਜਿੰਦਰ ਸਿੰਘ ਲਹੌਰੀ ਮੱੱਲ, ਨਿਰਮਲ ਸਿੰਘ ਭੰਡਿਆਰ, ਡਾਕਟਰ ਲਾਭਪ੍ਰੀਤ ਸਿੰਘ ਭੰਡਿਆਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।