ਬਟਾਲਾ, 6 ਅਕਤੂਬਰ (ਜਸ਼ਨ ) ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਜਾਬ ਭਰ ਵਿੱਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਲਗਾਤਾਰ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਅੱਜ ਬਟਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਲੀਮਾਨੀ ਬੋਰਡ ਤੇ ਤਾਲਮੇਲ ਕਮੇਟੀ ਤੋਂ ਸ. ਸੁਖਵਿੰਦਰ ਸਿੰਘ ਅਗਵਾਨ ਕੋਆਰਡੀਨੇਟਰ ਇੰਚਾਰਜ, ਸਰਦਾਰ ਪ੍ਰਗਟ ਸਿੰਘ ਰਈਆ, ਮੈਂਬਰ ਤੇ ਜਿਲ੍ਹਾ ਪ੍ਰਧਾਨ ਗੁਰਦਾਸਪੁਰ ਦਿਹਾਤੀ ਤੋਂ ਸ੍ਰ. ਮਨਜਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਹੋਈ, ਜਿਸ ਦੌਰਾਨ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਸ੍ਰ. ਗੁਰਦੀਪ ਸਿੰਘ ਰੰਧਾਵਾ ਦੇ ਪਰਿਵਾਰਿਕ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸ੍ਰ. ਗੁਰਿੰਦਰਜੀਤ ਸਿੰਘ ਪੱਡਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ, ਤੇ ਆਗੂਆਂ ਨੇ ਉਹਨਾਂ ਨੂੰ ਪਾਰਟੀ ਚਿੰਨ ਦੇ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਕੀਤਾ। ਪਾਰਟੀ ਆਗੂਆਂ ਵੱਲੋਂ ਸ੍ਰ. ਗੁਰਿੰਦਰਜੀਤ ਸਿੰਘ ਪੱਡਾ, ਕਾਬਲ ਸਿੰਘ ਭਗਵਾਨਪੁਰ, ਇੰਦਰਜੀਤ ਸਿੰਘ ਪੱਡਾ, ਗੁਰਪ੍ਰੀਤ ਸਿੰਘ ਸ਼ਾਹਪੁਰ ਜਾਜਨ, ਸਤਨਾਮ ਸਿੰਘ ਪੱਡਾ, ਉਪਕਾਰ ਸਿੰਘ ਗੁਰਾਇਆ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਖੋਦੇ ਬੇਟ ਤੇ ਜਗਦੀਪ ਸਿੰਘ ਦਕੋਹਾ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਪਾਰਟੀ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਅਤੇ ਤਜਰਬੇ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਕਿਹਾ, ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਸਿਰਫ਼ ਸਿਆਸੀ ਪਾਰਟੀ ਵਜੋਂ ਹੀ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਪੰਜਾਬੀਅਤ, ਪੰਜਾਬ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਵਾਲੀ ਜਥੇਬੰਦੀ ਵਜੋਂ ਆਪਣੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਵਾਅਦਿਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਉਹ ਅਜਿਹੀ ਸਿਆਸੀ ਧਿਰ ਦੀ ਭਾਲ ਵਿੱਚ ਹਨ ਜੋ ਪੰਜਾਬ ਦੇ ਹਿੱਤਾਂ ਨੂੰ ਪਹਿਲ ਦੇਵੇ ਅਤੇ ਲੋਕਾਂ ਦੇ ਦੁੱਖ-ਦਰਦ ਨੂੰ ਸਮਝਦੇ ਹੋਏ ਉਨ੍ਹਾਂ ਦੀ ਆਵਾਜ਼ ਬਣੇ। ਆਗੂਆਂ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਪ੍ਰਤੀ ਸਪੱਸ਼ਟ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਆਗੂ ਅਤੇ ਵਰਕਰ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਲਗਾਤਾਰ ਜੁੜ ਰਹੇ ਹਨ, ਜੋ ਪਾਰਟੀ ਲਈ ਵੱਡੇ ਉਤਸ਼ਾਹ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਵਰਗੇ ਮਹੱਤਵਪੂਰਨ ਹਲਕੇ ਵਿੱਚ ਸ੍ਰ. ਗੁਰਿੰਦਰਜੀਤ ਸਿੰਘ ਪੱਡਾ ਤੇ ਹੋਰ ਸਾਥੀਆਂ ਦਾ ਪਾਰਟੀ ਨਾਲ ਜੁੜਨਾ ਜਥੇਬੰਦਕ ਤੌਰ ’ਤੇ ਅਹਿਮ ਕਦਮ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹਲਕੇ ਵਿੱਚ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਪਾਰਟੀ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁਹਿੰਮ ਨੂੰ ਪਿੰਡ-ਪਿੰਡ ਅਤੇ ਵਾਰਡ-ਵਾਰਡ ਤੱਕ ਲੈ ਕੇ ਜਾਣ ਲਈ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ ਇਸ ਮੁਹਿੰਮ ਨੂੰ ਹੋਰ ਤਾਕਤ ਦੇ ਰਿਹਾ ਹੈ। ਗੁਰਿੰਦਰਜੀਤ ਸਿੰਘ ਪੱਡਾ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਜੁੜ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਕਿਉਂਕਿ ਉਹ ਪੰਜਾਬ ਪੱਖੀ ਪਾਰਟੀ ਹੈ ਅਤੇ "2027 - ਹੋਂਦ ਦੀ ਲੜਾਈ" ਜੋ ਪਾਰਟੀ ਦਾ ਮੁੱਖ ਏਜੰਡਾ ਹੈ ਤੋਂ ਬਹੁਤ ਪ੍ਰਭਾਵਿਤ ਹੋਏ ਹਨ| ਇਸ ਮੌਕੇ ਮੁੱਖ ਦਫ਼ਤਰ ਸਹਾਇਕ ਸਕੱਤਰ ਭਾਈ ਜਤਿੰਦਰ ਸਿੰਘ ਮਹਿਤਾ ਅਤੇ ਭਾਈ ਜੋਧਬੀਰ ਸਿੰਘ ਜੱਲੂਪੁਰ, ਕੋਆਰਡੀਨੇਟਰ ਯੂਨਿਟ ਦੁਬਈ, ਸਤਿੰਦਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਸ਼ਹਿਰੀ, ਪ੍ਰਿਥੀਪਾਲ ਸਿੰਘ ਹਲਕਾ ਇੰਚਾਰਜ ਬਟਾਲਾ, ਅਜੇਪਾਲ ਸਿੰਘ ਐਡਵੋਕੇਟ ਹਲਕਾ ਇੰਚਾਰਜ ਗੁਰਦਾਸਪੁਰ, ਭਾਈ ਕਸ਼ਮੀਰ ਸਿੰਘ, ਭਾਈ ਹਰਪਾਲ ਸਿੰਘ, ਗੁਰਪ੍ਰੀਤ ਸਿੰਘ ਬਟਾਲਾ, ਜਤਿੰਦਰ ਸਿੰਘ, ਦਲਬੀਰ ਸਿੰਘ ਚਾਹਲ, ਮਨਜੀਤ ਸਿੰਘ ਪਾਹੜਾ, ਗੁਰਦੀਪ ਸਿੰਘ, ਗੁਰਪ੍ਰੀਤ ਕੌਰ ਕਵਲਪ੍ਰੀਤ ਕੌਰ ਸਮੇਤ ਪਾਰਟੀ ਦੇ ਹੋਰ ਆਗੂ, ਅਹੁਦੇਦਾਰ ਅਤੇ ਵਰਕਰ ਵੀ ਮੌਜੂਦ ਸਨ।