ਜ਼ੀਰਾ ,25 ਅਗਸਤ (ਤੀਰਥ ਸਨੇਰ): ਹਲਕਾ ਜ਼ੀਰਾ ਦੇ ਪਿੰਡ ਲੋਹਕੇ ਕਲਾਂ ਤੋਂ ਮੌਜ਼ੂਦਾ ਸਰਪੰਚ ਸਰਬਜੀਤ ਕੌਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਹਲਕਾ ਫਿਰੋਜ਼ਪੁਰ ਦੇ ਇੰਚਾਰਜ਼ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।
ਜ਼ੀਰਾ ਹਲਕੇ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਜਦੋਂ ਪਿੰਡ ਲੋਹਕੇ ਕਲਾਂ ਦੀ ਮੌਜੂਦਾ ਸਰਪੰਚ ਸਰਬਜੀਤ ਕੌਰ ਨੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਇਲਾਕੇ ਦੇ ਗੁਰਪਾਲ ਸਿੰਘ, ਜੁਗਰਾਜ ਸਿੰਘ ਅਤੇ ਗੁਰਦੇਵ ਸਿੰਘ ਵੀ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਦਾ ਪੱਲਾ ਫੜ ਚੁੱਕੇ ਹਨ। ਇਸ ਰਸਮੀ ਸ਼ਮੂਲੀਅਤ ਦੌਰਾਨ ਹਲਕਾ ਫਿਰੋਜ਼ਪੁਰ ਦੇ ਇੰਚਾਰਜ਼ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਨੇ ਸਾਰੇ ਆਗੂਆਂ ਅਤੇ ਪਰਿਵਾਰਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਜੀ ਆਇਆਂ ਨੂੰ ਕਿਹਾ।
ਕੁਲਬੀਰ ਸਿੰਘ ਜ਼ੀਰਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੇ ਆਖਿਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਪੰਚ ਸਰਬਜੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਦੇ ਆਉਣ ਨਾਲ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਸਮਾਗਮ ਵਿੱਚ ਹਾਜ਼ਰ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਪਿੰਡ ਲੋਹਕੇ ਕਲਾਂ ਦੇ ਮੁੱਖ ਪਰਿਵਾਰਾਂ ਦਾ ਕਾਂਗਰਸ ਨਾਲ ਜੁੜਨਾ ਆਉਣ ਵਾਲੇ ਸਮੇਂ ਵਿੱਚ ਪਾਰਟੀ ਲਈ ਇੱਕ ਵੱਡੀ ਹਾਂਪੱਖੀ ਤਬਦੀਲੀ ਸਾਬਤ ਹੋਵੇਗਾ। ਸ਼ਾਮਲ ਹੋਏ ਪਰਿਵਾਰਾਂ ਨੇ ਵੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਇਲਾਕੇ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਕਾਂਗਰਸ ਦੇ ਅਹੁਦੇਦਾਰ, ਵਰਕਰ ਅਤੇ ਹੋਰ ਵੀ ਹਾਜ਼ਰ ਸਨ।
ਖ਼ਬਰਾਂ
ਜ਼ੀਰਾ ਵਿਖੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਮੌਜ਼ੂਦਾ ਸਰਪੰਚ ਸਰਬਜੀਤ ਕੌਰ ਕਾਂਗਰਸ ਵਿੱਚ ਸ਼ਾਮਲ
* ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਪਿੰਡ ਲੋਹਕੇ ਕਲਾਂ ਦੇ ਕਈ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ
25 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



