ਰਈਆ, 20 ਸਤੰਬਰ (ਜਸ਼ਨ ) ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਿੱਚ ਅੱਜ ਪਿੰਡ ਜੱਲੂਪੁਰ ਖੈੜਾ ਸਥਿਤ ਗੁਰਦੁਆਰਾ ਬਾਬਾ ਸ੍ਰੀ ਕਾਲਾ ਮਹਿਰ ਜੀ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰਦਿਆਂ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ। ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਨਾਲ ਲਗਾਏ ਪੰਡਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਇਸ ਉਪਰੰਤ ਹਜ਼ੂਰੀ ਰਾਗੀਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਗਿਆ। ਖੁੱਲ੍ਹੇ ਪੰਡਾਲ ਵਿੱਚ ਹੋਏ ਇਸ ਸਮਾਗਮ ਦੌਰਾਨ ਸਾਰੇ ਜੋੜਿਆਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪੂਰਨ ਸਿੱਖ ਰਹਿਤ ਮਰਿਆਦਾ ਅਨੁਸਾਰ ਅਨੰਦ ਕਾਰਜ ਸੰਪੂਰਨ ਕਰਵਾਏ ਗਏ। ਇਸ ਮੌਕੇ ਜਥੇਦਾਰ ਤਰਸੇਮ ਸਿੰਘ ਵੱਲੋਂ ਸਾਰੇ ਨਵ-ਵਿਆਹੇ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੁਖੀ ਵਿਆਹੁਤਾ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸੰਗਤ ਦੇ ਸਹਿਯੋਗ ਨਾਲ ਨਵ-ਵਿਆਹੇ ਜੋੜਿਆਂ ਨੂੰ ਨਵੇਂ ਜੀਵਨ ਦੀ ਸ਼ੁਰੂਆਤ ਲਈ ਘਰੇਲੂ ਲੋੜ ਅਨੁਸਾਰ ਜ਼ਰੂਰੀ ਸਮਾਨ ਵੀ ਮੁਹੱਈਆ ਕਰਵਾਇਆ ਗਿਆ। ਹਰੇਕ ਪਰਿਵਾਰ ਨੂੰ ਡਬਲ ਬੈੱਡ, ਅਲਮਾਰੀ, ਫਰਿੱਜ ਸਮੇਤ ਹੋਰ ਘਰੇਲੂ ਜ਼ਰੂਰਤ ਦਾ ਸਮਾਨ ਭੇਟ ਕੀਤਾ ਗਿਆ। ਇਸ ਉਪਰਾਲੇ ਦਾ ਮੰਤਵ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਮੌਕੇ ਉਨ੍ਹਾਂ ਦੀ ਸਹਾਇਤਾ ਕਰਨਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਸਹਾਰਾ ਦੇਣਾ ਸੀ।
ਇਸ ਮੌਕੇ ਜਥੇਦਾਰ ਤਰਸੇਮ ਸਿੰਘ ਤੋਂ ਇਲਾਵਾ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਪਰਮਜੀਤ ਸਿੰਘ ਜੌਹਲ, ਸ੍ਰ. ਪ੍ਰਗਟ ਸਿੰਘ ਸੰਧੂ, ਸ੍ਰ. ਬਾਬੂ ਸਿੰਘ ਬਰਾੜ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਬੀਬੀ ਹਰਪ੍ਰੀਤ ਕੌਰ, ਅਮਨਦੀਪ ਸਿੰਘ ਡੱਡੂਆਣਾ, ਭਾਈ ਜਸਕਰਨ ਸਿੰਘ ਰਿਆੜ, ਸ੍ਰ ਜੁਗਰਾਜ ਸਿੰਘ ਉਦੋਨੰਗਲ, ਸ੍ਰ ਜਤਿੰਦਰ ਸਿੰਘ ਮਹਿਤਾ, ਭਾਈ ਦਲਜੀਤ ਸਿੰਘ ਜਵੰਦਾ, ਸ੍ਰ ਦਲਜੀਤ ਸਿੰਘ ਮਿਆਦੀਆਂ, ਸ੍ਰ ਇਕਬਾਲ ਸਿੰਘ ਸੰਧੂ, ਬਾਬਾ ਜਰਮਨਜੀਤ ਸਿੰਘ ਸਰਾਏੰ, ਬਾਬਾ ਬਿਬੇਕ ਸਿੰਘ ਜੀ, ਸ੍ਰ ਸੁਖਬੀਰ ਸਿੰਘ ਵਲਟੋਹਾ, ਬਾਪੂ ਦਯਾ ਸਿੰਘ, ਸ੍ਰ ਗੁਰਦੇਵ ਸਿੰਘ ਸੰਧੂ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਭਾਈ ਜੋਧਬੀਰ ਸਿੰਘ ਜੱਲੂਪੁਰ, ਸ੍ਰ ਮਨਵਿੰਦਰ ਸਿੰਘ ਕਾਨੂੰਵਾਨ, ਸੁਖਰਾਜ ਸਿੰਘ ਸੁਲਤਾਨਵਿੰਡ, ਬਲਜੀਤ ਸਿੰਘ ਚਾਟੀਵਿੰਡ, ਗੁਰਮਿੰਦਰ ਸਿੰਘ ਚਾਵਲਾ, ਡਾ ਦਲਬੀਰ ਸਿੰਘ ਵੇਰਕਾ ਅਤੇ ਬਿਕਰਮਜੀਤ ਸਿੰਘ ਕੋਟਲਾ ਤੋਂ ਇਲਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਡੀ ਗਿਣਤੀ ਵਿੱਚ ਆਗੂ, ਅਹੁਦੇਦਾਰ ਅਤੇ ਵਰਕਰ ਸਾਹਿਬਾਨ ਹਾਜ਼ਰ ਸਨ।
ਇਸ ਮੌਕੇ ਹਾਜ਼ਰ ਸੰਗਤ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸਿੱਖਿਆ ਅਨੁਸਾਰ ਲੋੜਵੰਦਾਂ ਦੀ ਸੇਵਾ, ਧੀਆਂ ਦੇ ਸਿਰ ’ਤੇ ਹੱਥ ਰੱਖਣਾ ਅਤੇ ਪਰਿਵਾਰਾਂ ਦਾ ਸਹਾਰਾ ਬਣਨਾ ਹੀ ਸੱਚੀ ਸੇਵਾ ਹੈ। ਸਮੂਹਿਕ ਅਨੰਦ ਕਾਰਜਾਂ ਦਾ ਇਹ ਉਪਰਾਲਾ ਸੇਵਾ, ਸਾਂਝ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਾਲਾ ਹੈ।





