ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਬਣਦਾ ਮਾਣ ਸਨਮਾਨ: ਨਿਹਾਲ ਸਿੰਘ ਭੁੱਲਰ
ਮੋਗਾ, 3 ਮਈ (ਜਗਰਾਜ ਸਿੰਘ ਸੰਘਾ )
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਸਮੁੱਚੇ ਮੋਗਾ ਜਿਲ੍ਹੇ ਵਿਚ ਅਕਾਲੀ ਦਲ ਦੀ ਚੱਲ ਰਹੀ ਹਨੇਰੀ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਗਾ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਨੌਜਵਾਨ ਪੂਰਨ ਸਿੰਘ ਪੱਤੋ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿੱਚ ਨੌਜਵਾਨ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਨਿਹਾਲ ਸਿੰਘ ਭੁੱਲਰ ਨੇ

"ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੀ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਨੌਜਵਾਨਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਦੂਸਰੀਆਂ ਪਾਰਟੀਆਂ ਤੋਂ ਅੱਕ ਚੁੱਕੇ ਨੌਜਵਾਨ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨਾਂ ਵਿੱਚੋਂ ਹੀ ਵੱਡੇ ਲੀਡਰ ਪੈਦਾ ਕੀਤੇ ਹਨ। ਉਹਨਾਂ ਕਿਹਾ ਕਿ ਸਾਨੂੰ ਆਪਣੇ ਨੌਜਵਾਨਾਂ ਤੇ ਬਹੁਤ ਵੱਡਾ ਮਾਣ ਹੈ। ਉਹਨਾਂ ਅੱਗੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ ਤੇ ਪੰਜਾਬ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਕਿਓਂਕਿ ਪੰਜਾਬ ਦੀ ਇਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਜੋ ਕੇਵਲ ਤੇ ਕੇਵਲ ਪੰਜਾਬ ਦਾ ਭਲਾ ਕਰ ਸਕਦੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਦੀ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਦਿਨ ਰਾਤ ਇੱਕ ਕਰਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰ ਰਹੀ ਹੈ ਤੇ ਅਸੀਂ ਸਾਰਿਆਂ ਨੂੰ ਨਾਲ ਲੈ ਕੇ ਚੱਲ ਰਹੇ ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਪੂਰਨ ਸਿੰਘ ਪੱਤੋ ਤੇ ਸ. ਗੁਰਵਰਿੰਦਰ ਸਿੰਘ ਕੈਨੇਡਾ ਨੇ ਕਿਹਾ ਕਿ ਉਹਨਾਂ ਦੀ ਟੀਮ, ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰ ਰਹੀ ਹੈ ਤੇ ਅੱਗੇ ਤੋਂ ਹੋਰ ਮੇਹਨਤ ਕਰੇਗੀ ਤੇ ਕਰਦੀ ਰਹੇਗੀ। ਇਸ ਮੌਕੇ ਤੇ ਗੁਰਵਰਿੰਦਰ ਸਿੰਘ ਕੈਨੇਡਾ, ਸੀਨੀਅਰ ਅਕਾਲੀ ਆਗੂ ਭਾਨ ਸਿੰਘ ਭੁੱਲਰ, ਦਰਸ਼ਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜਰ ਸਨ।




