ਤਰਨਤਾਰਨ ,3 ਜੂਨ (ਅਮਿਤ ਮਰਵਾਹਾ)
ਜਿਲ੍ਹਾ ਤਰਨ ਤਾਰਨ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉੱਘੇ ਸਮਾਜ ਸੇਵੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਕਮੇਟੀ ਓਬੀਸੀ ਸੈਲ ਦੇ ਜਨਰਲ ਸਕੱਤਰ ਹਰਪਾਲ ਸਿੰਘ ਤੱਖੂ ਚੱਕ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਦੇ ਸੀਨੀਅਰ ਲੀਡਰ ਗੁਰਦੇਵ ਸਿੰਘ ਸੰਧੂ ਦੇ ਯਤਨਾ ਸਦਕਾ ਹਰਪਾਲ ਸਿੰਘ ਤੱਖੂ ਚੱਕ ਨੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਹਰਪਾਲ ਸਿੰਘ ਤੱਖੂ ਚੱਕ ਉੱਘੇ ਸਮਾਜ ਸੇਵਕ, ਕਾਰੋਬਾਰੀ ਅਤੇ ਸਿਆਸਤਦਾਨ ਹਨ। ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਕਾਂਗਰਸ ਪਾਰਟੀ ਨੂੰ ਜਿਲ੍ਹੇ ਵਿੱਚ ਵੱਡੀ ਲੀਡ ਮਿਲਦੀ ਰਹੀ ਹੈ। ਹਰਪਾਲ ਸਿੰਘ ਤੱਖੂ ਚੱਕ ਦੇ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਾਮਿਲ ਹੋਣ ਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨੇ ਵਧਾਈ ਦਿੰਦੇ ਹੋਏ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇੱਕ ਕਰਨ ਦਾ ਅਹਦ ਕੀਤਾ। ਸਮਾਜ ਸੇਵੀ ਹਰਪਾਲ ਸਿੰਘ ਤੱਖੂ ਚੱਕ ਨੂੰ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਜੀ ਬਾਪੂ ਤਰਸੇਮ ਸਿੰਘ ਨੇ ਪਾਰਟੀ ਵਿੱਚ ਸ਼ਾਮਿਲ ਕਰਦੇ ਹੋਏ ਮੂੰਹ ਮਿੱਠਾ ਕਰਵਾਇਆ।
ਖ਼ਬਰਾਂ
ਕਾਂਗਰਸ ਪਾਰਟੀ ਨੂੰ ਝਟਕਾ,ਸੂਬਾਈ ਆਗੂ ਹਰਪਾਲ ਸਿੰਘ ਤੱਖੂ ਚੱਕ, ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਵਿੱਚ ਹੋਏ ਸ਼ਾਮਿਲ
* ਸਿਆਸੀ ਦਰਸ਼ਨ
3 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



