ਮੋਗਾ, 27 ਅਪ੍ਰੈਲ (ਜਸ਼ਨ)
ਸਾਬਕਾ ਵਿਧਾਇਕ ਅਤੇ ਮੋਗਾ ਦੇ ਹਲਕਾ ਧਰਮਕੋਟ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਉੱਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅੰਦਰੂਨੀ ਤੌਰ ‘ਤੇ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। "ਇੰਟਰਨੈਸ਼ਨਲ ਪੰਜਾਬੀ ਨਿਊਜ਼ " ਦੇ ਪ੍ਰਤੀਨਿਧ ਦੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਜਿਹੜੀ ਪਾਰਟੀ ਕਦੇ ਇਮਾਨਦਾਰੀ ਦੇ ਨਾਅਰੇ ਲਗਾਉਂਦੀ ਸੀ, ਉਹ ਅੱਜ ਆਪਣੇ ਹੀ ਆਗੂਆਂ ਅਤੇ ਵਰਕਰਾਂ ਨੂੰ ਅਣਡਿੱਠਾ ਕਰ ਰਹੀ ਹੈ ਜਦਕਿ ਮੇਹਨਤੀ ਅਤੇ ਸਮਰਪਿਤ ਵਰਕਰ ਆਪਣੇ ਆਪ ਨੂੰ ਲਾਵਾਰਿਸ ਮਹਿਸੂਸ ਕਰ ਰਹੇ ਨੇ ਅਤੇ ਲੀਡਰ ਲਗਾਤਾਰ ਪਾਰਟੀ ਛੱਡ ਰਹੇ ਹਨ।
ਕਾਕਾ ਲੋਹਗੜ੍ਹ ਨੇ ਦੋਸ਼ ਲਗਾਇਆ ਕਿ ਝਾੜੂ ਪਾਰਟੀ ਨੇ ਟਿਕਟਾਂ ਵੇਚ ਕੇ ਪੰਜਾਬ ਦੀ ਰਾਜਨੀਤੀ ਨੂੰ ਗੰਦਲਾ ਕੀਤਾ ਹੈ। ਉਹਨਾਂ ਆਖਿਆ ਕਿ ਪੈਸੇ ਦੇ ਆਧਾਰ ‘ਤੇ ਫੈਸਲੇ ਲਏ ਗਏ ਅਤੇ ਜਿਨ੍ਹਾਂ ਨੇ ਸਾਲਾਂ ਤੱਕ ਪਾਰਟੀ ਲਈ ਮਿਹਨਤ ਕੀਤੀ, ਉਹਨਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਇਹੀ ਕਾਰਨ ਹੈ ਕਿ ਅੱਜ ਪਾਰਟੀ ਵਿੱਚ ਨਾਰਾਜ਼ਗੀ ਚਰਮ ਸੀਮਾ‘ਤੇ ਹੈ।
ਕਾਕਾ ਲੋਹਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਕੀਕਤ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ। ਇਹ ਸਰਕਾਰ ਸਿਰਫ਼ ਪ੍ਰਚਾਰ ਅਤੇ ਝੂਠੇ ਵਾਅਦਿਆਂ ‘ਤੇ ਆਧਾਰਿਤ ਹੈ ਅਤੇ ਜ਼ਮੀਨੀ ਪੱਧਰ ‘ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਨਾਕਾਮ ਸਰਕਾਰ ਨੂੰ ਕਰਾਰਾ ਜਵਾਬ ਦੇਣਗੇ।
ਕਾਂਗਰਸ
ਸਿਰਫ਼ ਪ੍ਰਚਾਰ ਅਤੇ ਝੂਠੇ ਵਾਅਦਿਆਂ ‘ਤੇ ਆਧਾਰਿਤ ਆਪ ਸਰਕਾਰ ਜ਼ਮੀਨੀ ਪੱਧਰ ‘ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ : ਸੁਖਜੀਤ ਸਿੰਘ ਕਾਕਾ ਲੋਹਗੜ੍ਹ
* POLITICS
28 ਅਪ੍ਰੈਲ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



