ਧਰਮਕੋਟ, 22 ਅਕਤੂਬਰ (ਜਸ਼ਨ )ਭਾਈ ਘਨਈਆ ਏਕਤਾ ਕਾਲਜ ਦੇ ਡਾਇਰੈਕਟਰ ਗੁਰਦਿਆਲ ਸਿੰਘ ਬੁੱਟਰ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਘਨ੍ਹਈਆ ਇੰਸਟੀਚਿਊਟ ਆਫ਼ ਮੈਡੀਕਲ ਹੈਲਥ ਸਾਇੰਸਿਜ਼, ਧਰਮਕੋਟ ਦੇ ਨਵੇਂ ਕੈਂਪਸ ਵਿਚ ਨਰਸਿੰਗ ਦੇ ਵੱਖ-ਵੱਖ ਕੋਰਸਾਂ ਲਈ ਦਾਖ਼ਲੇ ਸ਼ੁਰੂ ਹੋ ਗਏ ਹਨ। ਬੁੱਟਰ ਨੇ ਕਿਹਾ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਵਿਹਾਰਕ ਸਿਖਲਾਈ ਪ੍ਰਦਾਨ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸੰਸਥਾ ਵਿਚ ਏਐੱਨਐੱਮ ਜੀਐੱਨਐੱਮ ਅਤੇ ਬੀਐੱਸਸੀ ਨਰਸਿੰਗ ਕੋਰਸਾਂ ਲਈ ਦਾਖ਼ਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਕੇ ਨਰਸਿੰਗ ਦੇ ਖੇਤਰ ਵਿਚ ਯੋਗ ਅਤੇ ਹੁਨਰਮੰਦ ਪੇਸ਼ੇਵਰ ਬਣਾਉਣਾ ਹੈ। ਗੁਰਦਿਆਲ ਸਿੰਘ ਬੁੱਟਰ ਨੇ ਕਿਹਾ ਕਿ ਨਰਸਿੰਗ ਦੇ ਖੇਤਰ ਵਿਚ ਸਫ਼ਲਤਾ ਹਾਸਲ ਕਰਨ ਲਈ ਕਿਤਾਬੀ ਗਿਆਨ ਦੇ ਨਾਲ-ਨਾਲ ਹਸਪਤਾਲਾਂ ਵਿਚ ਪੈਕਟੀਕਲ ਟੇਨਿੰਗ ਵੀ ਬਹੁਤ ਜ਼ਰੂਰੀ ਹੈ। ਇਸੇ ਗੱਲ ਨੂੰ ਧਿਆਨ ਵਿਚ ਰੱਖਦਿਆਂ ਵਿਦਿਆਰਥੀਆਂ ਦੀ ਸਿਖਲਾਈ ਅਤੇ ਹੁਨਰ ਨੂੰ ਨਿਖਾਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਤਾਂ ਜੋ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਮਰੀਜ਼ਾਂ ਦੀ ਦੇਖਭਾਲ ਅਤੇ ਸਿਹਤ ਸੇਵਾਵਾਂ ਵਿਚ ਆਪਣੀ ਜ਼ਿੰਮੇਵਾਰੀ ਬਿਹਤਰ ਢੰਗ ਨਾਲ ਨਿਭਾ ਸਕਣ। ਉਨ੍ਹਾਂ’ ਵਿਦਿਆਰਥੀਆਂ ਨੂੰ ਸੰਸਥਾ ਵਿਚ ਦਾਖ਼ਲਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਿਖਲਾਈ ਨੂੰ ਬਿਹਤਰ ਬਣਾਉਣਾ ਸੰਸਥਾ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸੰਸਥਾ ਨਾਲ ਜੁੜ ਕੇ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ ਅਤੇ ਨਰਸਿੰਗ ਦੇ ਖੇਤਰ ਵਿਚ ਆਪਣਾ ਕਰੀਅਰ ਬਣਾ ਸਕਦੇ ਹਨ।