ਭਗਵਾਨ ਮਹਾਂਰਿਸ਼ੀ ਵਾਲਮੀਕਿ ਸਬੰਧੀ ਸ਼ੋਭਾ ਯਾਤਰਾ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਟੀਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪਵਿੱਤਰ ਦਿਹਾੜੇ ਦੀਆਂ ਆਈਆਂ ਹੋਈਆ ਸੰਗਤਾਂ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਅਗਵਾਈ ਕਰਤਾ ਤਰਨਦੀਪ ਸਿੰਘ ਨੇ ਕਿਹਾ ਕਿ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਨੇ ਰਾਮਾਇਣ ਵਰਗੇ ਮਹਾਨ ਗ੍ਰੰਥ ਦੀ ਰਚਨਾ ਕਰਕੇ ਪੂਰੀ ਦੁਨੀਆ ਨੂੰ ਸੱਚਾਈ, ਗਿਆਨ, ਧਰਮ ਅਤੇ ਮਨੁੱਖਤਾ ਦਾ ਰਾਹ ਦਿਖਾਇਆ। ਅੱਜ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ, ਸਮਾਜ ਵਿੱਚ ਬਰਾਬਰਤਾ ਲਿਆਉਣਾ ਅਤੇ ਆਪਸੀ ਭਾਈਚਾਰਾ ਮਜ਼ਬੂਤ ਕਰਨਾ ਚਾਹੀਦਾ ਹੈ।
ਆਓ, ਅਸੀਂ ਸਾਰੇ ਮਿਲ ਕੇ ਇੱਕ ਅਜਿਹਾ ਸਮਾਜ ਬਣਾਈਏ, ਜਿੱਥੇ ਹਰ ਮਨੁੱਖ ਨੂੰ ਸਤਿਕਾਰ ਮਿਲੇ ਅਤੇ ਕਿਸੇ ਨਾਲ ਵੀ ਜਾਤ-ਪਾਤ ਦਾ ਵਿਤਕਰਾ ਨਾ ਹੋਵੇ।
ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਭਰਾ ਜਗਜਿੰਦਰ ਸਿੰਘ ਬੁੱਕਣ ਵਾਲਾ,ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਰਣੀਆ, ਬਲਜੀਤ ਸਿੰਘ ਜੱਸ ਮੰਗੇਵਾਲਾ, ਬਲਵੀਰ ਸਿੰਘ, ਦਰਸ਼ਨ ਸਿੰਘ, ਵਾਲਮੀਕਿ ਸਭਾ ਦੇ ਚੇਅਰਮੈਨ ਰਘੁਬੀਰ ਅਨਾਰਿਆ, ਪ੍ਰਧਾਨ ਅਰੁਣ ਬੋਹਤਾ, ਸੈਕਟਰੀ ਰਾਜ਼ ਕੁਮਾਰ ਗੋਲੂ, ਕੈਸ਼ੀਅਰ ਅਰਜੁਨ ਕੁਮਾਰ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।