ਮੋਗਾ, 15 ਮਈ (ਮਨਜੀਤ ਸਿੰਘ ਢੱਲਾ) — ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਬੂਟਾ ਸਿੰਘ ਸੋਸਣ ਨੇ ਕਿਹਾ ਹੈ ਕਿ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ, ਜਦਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਨਾਂ ‘ਤੇ ਸਿਰਫ਼ ਵਾਅਦੇ ਹੀ ਕੀਤੇ ਜਾ ਰਹੇ ਹਨ।
ਬੂਟਾ ਸਿੰਘ ਸੋਸਣ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕਾਂ ਲਈ ਧਰਨੇ-ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਪਣੀਆਂ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਡਾਂਗਾਂ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਬੋਲਣ ਵਾਲਿਆਂ ਦੀ ਆਵਾਜ਼ ਦਬਾਉਣ ਲਈ ਕਈ ਵਾਰ ਝੂਠੇ ਮੁਕੱਦਮੇ ਵੀ ਦਰਜ ਕਰਵਾ ਦਿੱਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ ਅਤੇ ਸੂਬੇ ਦੀ ਆਰਥਿਕ ਹਾਲਤ ਬਹੁਤ ਨਾਜ਼ੁਕ ਬਣ ਚੁੱਕੀ ਹੈ, ਹੋਰ ਤਾਂ ਹੋਰਕਾਈ ਵਿਭਾਗਾਂ ਦੇ ਕਰਮਚਾਰੀਆਂ ਨੂੰ ਮਹੀਨਾਵਾਰ ਤਨਖਾਹ ਅਤੇ ਮਹਿੰਗਾਈ ਭੱਤੇ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ । ਬੂਟਾ ਸਿੰਘ ਸੋਸਣ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਬਿਨਾ ਵਜ੍ਹਾ ਮਸ਼ਹੂਰੀਆਂ ਤੇ ਪੈਸੇ ਖਰਚ ਕਰਨ ਦੀ ਵਜ੍ਹਾ ਕਰਕੇ ਪੰਜਾਬ ਸਿਰ ਚੜ੍ਹਿਆ ਕਰਜ਼ਾ ਸੂਬੇ ਦੀ ਆਰਥਿਕਤਾ ਨੂੰ ਕਮਜ਼ੋਰ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬਹੁਮਤ ਦੇ ਕੇ ਸੂਬੇ ਵਿੱਚ ਮੁੜ ਵਿਕਾਸ ਅਤੇ ਖੁਸ਼ਹਾਲੀ ਦਾ ਦੌਰ ਲਿਆਉਣਗੇ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਮੁਖ ਮੰਤਰੀ ਬਣਨਗੇ।
ਖ਼ਬਰਾਂ
ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਅਕਾਲੀ ਦਲ ਨੂੰ ਮਜ਼ਬੂਤ ਕੀਤੇ ਜਾਣ ਦੀ ਲੋੜ : ਬੂਟਾ ਸਿੰਘ ਸੋਸਣ
* ਪੰਜਾਬ ਦਰਸ਼ਨ
15 ਮਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



