ਮੋਗਾ,9 ਸਤੰਬਰ(ਜਸ਼ਨ ): ਮੋਗਾ ਈ-ਰਿਕਸ਼ਾ ਯੂਨੀਅਨ ਮੋਗਾ ਦੇ ਪ੍ਰਧਾਨ, ਜਨਰਲ ਸਕੱਤਰ, ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਹਲਕਾ ਮੋਗਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਗੁਰਮੀਤ ਸਿੰਘ ਬੁੱਕਣ ਵਾਲਾ ਨੂੰ ਭਰਵਾਂ ਹੁੰਗਾਰਾ ਮਿਲਿਆ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਗੁਰਪ੍ਰੀਤ ਸਿੰਘ ਪ੍ਰਧਾਨ, ਮੇਜਰ ਸਿੰਘ ਲੰਢੇਕੇ ਜਨਰਲ ਸਕੱਤਰ, ਜਸਵੰਤ ਸਿੰਘ ਵਾਈਸ ਪ੍ਰਧਾਨ ਕਮਲਜੀਤ ਸਿੰਘ ਮੈਂਬਰ ਅਤੇ ਰਮੇਸ਼ ਸਿੰਘ ਮੈਂਬਰ ਸਮੇਤ ਹੋਰ ਮੈਂਬਰ ਸ਼ਾਮਲ ਸਨ।
ਇਸ ਮੌਕੇ ਤਰਨਦੀਪ ਸਿੰਘ ਸਿੰਘਾਂ ਵਾਲਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਿੰਘਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਾਰਟੀ ਨਾਲ ਜੁੜਨ ਦਾ ਫੈਸਲਾ ਸੰਗਠਨ ਨੂੰ ਹੋਰ ਮਜ਼ਬੂਤੀ ਦੇਣ ਵਿੱਚ ਸਹਾਇਕ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰ ਸਾਥੀ ਦਾ ਸਤਿਕਾਰ ਕੀਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਿਆ ਜਾਵੇਗਾ।
ਈ ਰਿਕਸ਼ਾ ਯੂਨੀਅਨ ਦੇ ਸਾਰੇ ਆਹੁਦੇਦਾਰਾਂ ਨੂੰ ਅਗਵਾਈ ਕਰਤਾ ਤਰਨਦੀਪ ਸਿੰਘ ਗਿੱਲ ਸਿੰਘਾਂ ਵਾਲਾ ਅਤੇ ਭਰਾ ਜਗਜਿੰਦਰ ਸਿੰਘ ਗਿੱਲ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ।
ਇਸ ਸਮੇਂ "ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ" ਹਾਜ਼ਰ ਰਹੀ ਜਿਸ ਵਿਚ ਮਾਸਟਰ ਸਵਿੰਦਰ ਸਿੰਘ, ਰਣਜੀਤ ਸਿੰਘ ਪੱਪਾ, ਦਫਤਰ ਇੰਚਾਰਜ ਗੁਰਵਿੰਦਰ ਸਿੰਘ,ਜੱਸਾ ਦੁਨੇ ਕੇ, ਅਰਸ਼ਦੀਪ ਸਿੰਘ ਅਤੇ ਜਗਪ੍ਰੀਤ ਸਿੰਘ ਬੁੱਕਣ ਵਾਲਾ ਹਾਜ਼ਰ ਸਨ।
ਤਰਨਦੀਪ ਸਿੰਘ ਗਿੱਲ ਸਿੰਘਾਂ ਵਾਲਾ ਅਤੇ ਉਮੀਦਵਾਰ ਗੁਰਮੀਤ ਸਿੰਘ ਬੁੱਕਣ ਵਾਲਾ ਦੇ ਭਰਾ ਜਗਜਿੰਦਰ ਸਿੰਘ ਗਿੱਲ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਹੁਣ ਚੋਣਾਂ ਦੀ ਉਡੀਕ ਵਿਚ ਹਨ ਤਾ ਕਿ ਉਹ ਸੂਬੇ ਦੀ ਸੱਤਾ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸੌਂਪ ਸਕਣ।