ਅੰਮ੍ਰਿਤਸਰ/ਖਡੂਰ ਸਾਹਿਬ (ਅਮਿਤ ਮਰਵਾਹਾ ): ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ (ਐਮ.ਪੀ.) ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸਤਿਕਾਰਯੋਗ ਦਾਦੀ ਮਾਤਾ ਚਰਨ ਕੌਰ ਜੀ, ਜੋ ਕਿ ਪਿਛਲੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਸੱਚਖੰਡ ਵਿੱਚ ਜਾ ਬਿਰਾਜੇ ਸਨ, ਉਹਨਾਂ ਦੇ ਅੰਗੀਠਾ ਸਾਂਭਣ ਦੀ ਰਸਮ ਅੱਜ ਪਿੰਡ ਜੱਲੂਪੁਰ ਖੇੜਾ ਵਿਖੇ ਪਰਿਵਾਰਕ ਮੈਂਬਰਾਂ, ਜਥੇਬੰਦੀ ਦੇ ਆਗੂਆਂ ਅਤੇ ਸੰਗਤਾਂ ਦੀ ਹਾਜ਼ਰੀ ਵਿੱਚ ਨਿਭਾਈ ਗਈ।
ਮਾਤਾ ਚਰਨ ਕੌਰ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ 23 ਨਵੰਬਰ 2026 (ਦਿਨ ਸੋਮਵਾਰ) ਨੂੰ ਹੋਵੇਗੀ। ਇਹ ਸਮਾਗਮ ਗੁਰਦੁਆਰਾ ਬਾਬਾ ਕਾਲਾ ਮਹਿਰ ਜੀ, ਪਿੰਡ ਜੱਲੂਪੁਰ ਖੇੜਾ ਵਿਖੇ ਦੁਪਹਿਰ 12:00 ਵਜੇ ਤੋਂ 2:00 ਵਜੇ ਤੱਕ ਕਰਵਾਇਆ ਜਾਵੇਗਾ।
ਇਸ ਮੌਕੇ ਪੰਥ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ, ਜਿਸ ਵਿੱਚ ਭਾਈ ਕਾਰਜ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ) ਗੁਰਬਾਣੀ ਕੀਰਤਨ ਦੀ ਸੇਵਾ ਨਿਭਾਉਣਗੇ ਅਤੇ ਗਿਆਨੀ ਦਵਿੰਦਰ ਸਿੰਘ ਜੀ (ਸ੍ਰੀ ਗੋਇੰਦਵਾਲ ਸਾਹਿਬ ਵਾਲੇ) ਗੁਰਬਾਣੀ ਕਥਾ ਦੀ ਸੇਵਾ ਨਿਭਾਉਣਗੇ।
ਪਰਿਵਾਰ ਅਤੇ ਜਥੇਬੰਦੀ ਵੱਲੋਂ ਸਾਰੀ ਸੰਗਤ ਨੂੰ ਮਾਤਾ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ।
ਅੱਜ ਅੰਗੀਠਾ ਸਾਂਭਣ ਦੀ ਰਸਮ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਸ਼ਾਮਿਲ ਹੋਏ ਪਰ ਭਾਈ ਅੰਮ੍ਰਿਤਪਾਲ ਸਿੰਘ ਵੀਡੀਓ ਕਾਲ ਜਰੀਏ ਨਹੀਂ ਜੁੜ ਸਕੇ ਕਿਉੰਕਿ ਉਹ ਦਿਬਰੂਗੜ੍ਹ ਲੇਟ ਪਹੁੰਚੇ।
ਖ਼ਬਰਾਂ
ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪ੍ਰਧਾਨ ਅਤੇ ਐਮ.ਪੀ. ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਦਾਦੀ ਮਾਤਾ ਚਰਨ ਕੌਰ ਜੀ ਦੀ ਅੰਤਿਮ ਅਰਦਾਸ ਅੱਜ 23 ਨਵੰਬਰ ਨੂੰ
23 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



