ਅੰਮ੍ਰਿਤਸਰ, 4 ਅਕਤੂਬਰ 2026 ( ਜਸ਼ਨ ) ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਦੇ ਉਦੇਸ਼ ਨਾਲ ਅੱਜ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਤਹਿਤ ਸ. ਜਸਕਰਨ ਸਿੰਘ ਕਾਹਨਸਿੰਘਵਾਲਾ ਨੂੰ ਗੁਰੂ ਹਰ ਸਹਾਏ, ਸ. ਸੁਖਦੇਵ ਸਿੰਘ ਕਾਦੀਆ ਨੂੰ ਕਾਦੀਆ, ਸ. ਬਸੰਤ ਸਿੰਘ ਦੌਲਤਪੁਰ ਨੂੰ ਨਿਹਾਲ ਸਿੰਘ ਵਾਲਾ, ਸ. ਪ੍ਰਭਜੋਤ ਸਿੰਘ ਰਾਹੋ ਨੂੰ ਨਵਾਂ ਸ਼ਹਿਰ, ਸ. ਗੁਰਦੀਪ ਸਿੰਘ ਬਾਠ ਨੂੰ ਬਰਨਾਲਾ ਅਤੇ ਸ. ਨਿਰਮਲ ਸਿੰਘ ਸੇਖਣਮਾਜਰਾ ਨੂੰ ਰਾਜਪੁਰਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਪਾਰਟੀ ਆਗੂਆਂ ਨੇ ਕਿਹਾ ਕਿ ਹਲਕਾ ਇੰਚਾਰਜ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਸਥਾਨਕ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਹੱਕਾਂ, ਪੰਜਾਬੀਅਤ, ਪੰਥਕ ਮਸਲਿਆਂ ਅਤੇ ‘ਸਰਬੱਤ ਦੇ ਭਲੇ’ ਦੇ ਸਿਧਾਂਤ ਨੂੰ ਮੁੱਖ ਰੱਖਦਿਆਂ ਆਪਣੀ ਜਥੇਬੰਦਕ ਸਰਗਰਮੀ ਨੂੰ ਪਿੰਡ-ਪਿੰਡ ਅਤੇ ਵਾਰਡ-ਵਾਰਡ ਤੱਕ ਹੋਰ ਮਜ਼ਬੂਤ ਕਰ ਰਿਹਾ ਹੈ। ਨਵੇਂ ਨਿਯੁਕਤ ਹਲਕਾ ਇੰਚਾਰਜਾਂ ਨੂੰ ਆਪਣੇ-ਆਪਣੇ ਹਲਕਿਆਂ ਵਿੱਚ ਪਾਰਟੀ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਵੱਲੋਂ ਨਵ-ਨਿਯੁਕਤ ਹਲਕਾ ਇੰਚਾਰਜਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟ ਕੀਤੀ ਗਈ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਗੇ।

ਸ. ਗੁਰਦੀਪ ਸਿੰਘ ਬਾਠ (ਬਰਨਾਲਾ)
ਨਿਰਮਲ ਸਿੰਘ ਸੇਖਣਮਾਜਰਾ ( ਰਾਜਪੁਰਾ)
ਪ੍ਰਭਜੋਤ ਸਿੰਘ ਰਾਹੋ ( ਨਵਾਂ ਸ਼ਹਿਰ)
ਸੁਖਦੇਵ ਸਿੰਘ ਕਾਦੀਆਂ (ਕਾਦੀਆਂ )
ਜਸਕਰਨ ਸਿੰਘ ਕਾਹਨ ਸਿੰਘ ਵਾਲਾ (ਗੁਰੂ ਹਰ ਸਹਾਏ)
ਬਸੰਤ ਸਿੰਘ ਦੌਲਤਪੁਰ ( ਨਿਹਾਲ ਸਿੰਘ ਵਾਲਾ)