ਮੋਗਾ,22 ਸਤੰਬਰ(ਜਸ਼ਨ ): ਮੋਗਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਬੁੱਕਣ ਦੀ ਟੀਮ ਨੇ ਹਲਕੇ ਦੇ ਪਿੰਡ ਕਾਲੀਏ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜਗਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ "ਅਕਾਲੀ ਦਲ ਵਾਰਿਸ ਪੰਜਾਬ ਦੇ" ਪਾਰਟੀ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ।
ਅਗਵਾਈ ਕਰਤਾ ਤਰਨਦੀਪ ਸਿੰਘ ਗਿੱਲ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਅੰਦਰ ਚੱਲ ਰਹੀ ਝਾੜੂ ਵਾਲਿਆਂ ਦੀ ਸਰਕਾਰ ਬਿਲਕੁਲ ਫ਼ੇਲ੍ਹ ਹੋ ਚੁੱਕੀ ਹੈ। ਅੱਜ ਪੰਜਾਬ ਅੰਦਰ ਕਾਨੂੰਨ ਵਿਵਸਥਾ ਬਿਲਕੁਲ ਫ਼ੇਲ੍ਹ ਹੋ ਚੁੱਕੀ ਹੈ। ਪੰਜਾਬ ਅੰਦਰ ਗੈਂਗ-ਸਟਰਵਾਦ ਦਾ ਬੋਲਬਾਲਾ ਹੈ। ਕਾਰੋਬਾਰੀਆਂ ਨੂੰ ਫਿਰੌਤੀ ਦੀਆਂ ਕਾਲਾਂ ਆਉਂਦੀਆਂ ਹਨ ਪਰ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਕਰਨ 'ਚ ਨਾਕਾਮ ਹੈ।
ਇਸ ਮੌਕੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਲੰਢੇ ਕੇ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਸਰਕਾਰੀ ਮਹਿਕਮੇ ਹੜਤਾਲਾਂ 'ਤੇ ਬੈਠਣ ਲਈ ਮਜਬੂਰ ਹਨ। ਸਰਕਾਰੀ ਮੁਲਾਜ਼ਮ ਡੀ.ਏ. ਦੀਆਂ ਕਿਸ਼ਤਾਂ ਲਈ ਧਰਨੇ ਲਗਾ ਰਹੇ ਹਨ ਪਰ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ।
ਇਸ ਮੌਕੇ ਗੁਰਜੀਤ ਸਿੰਘ ਸਰਕਲ ਪ੍ਰਧਾਨ, ਨਿਰਮਲ ਸਿੰਘ ਸਕੱਤਰ ਜਨਰਲ, ਬਲਜੀਤ ਸਿੰਘ ਜੱਸ ਮੰਗੇਵਾਲਾ,ਮਲਕੀਤ ਸਿੰਘ,ਹਾਕਮ ਸਿੰਘ, ਮੱਖਣ ਸਿੰਘ, ਬਲਵੀਰ ਸਿੰਘ ਬੁੱਕਣ ਵਾਲਾ, ਪਲਵਿੰਦਰ ਸਿੰਘ, ਮੀਡੀਆ ਇੰਚਾਰਜ ਅਰਸ਼ ਬੁੱਕਣ ਵਾਲਾ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।




