ਨਿਹਾਲ ਸਿੰਘ ਵਾਲਾ ,15 ਜੁਲਾਈ (ਜਸ਼ਨ ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੰਜਾਬ ਸਰਕਾਰ ਵੱਲੋਂ ਨਿਹਾਲ ਸਿੰਘ ਵਾਲਾ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਇਸ ਮੌਕੇ ਅੰਮ੍ਰਿਤਪਾਲ ਸਿੰਘ ਖਾਲਸਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਦਾ ਧੰਨਵਾਦ ਕਰਦੇ ਨੇ ਅਤੇ ਪਾਰਟੀ ਵਲੋਂ ਉਨ੍ਹਾਂ 'ਤੇ ਜੋ ਵਿਸ਼ਵਾਸ ਪ੍ਰਗਟਾਇਆ ਹੈ, ਉਹ ਉਸ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਨਾਲ ਸਬੰਧਤ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਹਿੱਸੇਦਾਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕ ਸੇਵਾ ਨੂੰ ਆਪਣੀ ਪਹਿਲ ਬਣਾਉਂਦੇ ਹੋਏ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ, "ਇਹ ਅਹੁਦਾ ਮੇਰੇ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਮੈਂ ਪਾਰਟੀ ਹਾਈਕਮਾਂਡ ਵੱਲੋਂ ਮੇਰੇ 'ਤੇ ਜਤਾਏ ਵਿਸ਼ਵਾਸ ਨੂੰ ਆਪਣੇ ਕੰਮ ਰਾਹੀਂ ਸਾਬਤ ਕਰਾਂਗਾ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ।"
ਖ਼ਬਰਾਂ
ਅੰਮ੍ਰਿਤਪਾਲ ਸਿੰਘ ਖਾਲਸਾ ਨਿਹਾਲ ਸਿੰਘ ਵਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ
* ਪਾਰਟੀ ਵੱਲੋਂ ਦਿੱਤੇ ਜੁੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ-ਅੰਮ੍ਰਿਤਪਾਲ ਸਿੰਘ ਖਾਲਸਾ
15 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



