ਧਰਮਕੋਟ, 2 ਨਵੰਬਰ( ਜਸ਼ਨ ) ਆਪ ਸਰਕਾਰ ਦੇ ਰਾਜ ਵਿੱਚ ਸੂਬੇ ਵਿੱਚ ਅਰਾਜਕਤਾ ਫੈਲੀ ਹੋਈ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਢਹਿ ਢੇਰੀ ਹੋਈ ਪਈ ਹੈ। ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਏ ਦਿਨ ਨੌਜਵਾਨ ਚਿੱਟੇ ਨਸ਼ੇ ਨਾਲ ਮਰ ਰਹੇ ਹਨ ਅਤੇ ਹੁਣ ਤਾਂ ਕਿਸਾਨ ਧਰਨਿਆਂ ਦੌਰਾਨ ਟਰਾਲੀਆਂ ਚੋਰੀ ਕਰਨ ਵਾਲੀ ਹੁਣ ਲਾਸ਼ਾਂ ਖੋਹਣ ਵਾਲੀ ਸਰਕਾਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਮਾਨਸਾ ਦੇ ਪਿੰਡ ਭੰਮੇ ਕਲਾਂ ਦੇ 35 ਸਾਲਾ ਨੌਜਵਾਨ ਦਲਜੀਤ ਸਿੰਘ ਦੀ ਚਿੱਟੇ ਨਾਲ ਹੋਈ ਮੌਤ ਨੂੰ ਲੈਕੇ ਜਦ ਪਰਿਵਾਰਕ ਮੈਂਬਰ ਸਰਕਾਰ ਖਿਲਾਫ ਆਪਣਾ ਰੋਸ ਜ਼ਾਹਿਰ ਕਰਨ ਲਈ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈਕੇ ਇਨਸਾਫ਼ ਦੀ ਮੰਗ ਲਈ ਲਗਾਏ ਧਰਨੇ ਤੇ ਜਾ ਰਹੇ ਸਨ ਤਾਂ ਪੁਲਿਸ ਨੇ ਲਾਸ਼ ਖੋਹਣ ਦੀ ਕੋਸ਼ਿਸ਼ ਕੀਤੀ ਕਿਉਂਕਿ ਨਸ਼ਿਆਂ ਦੇ ਮਾਮਲੇ ਵਿੱਚ ਆਪ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਹੁਣ ਚਿੱਟੇ ਨਾਲ ਮਰੇ ਨੌਜਵਾਨਾਂ ਦੇ ਤੱਥ ਛੁਪਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਬਣੇ ਪਏ ਹਨ ਤੇ ਲੋਕ ਨਾ ਹੀ ਆਪਣੇ ਘਰਾਂ ਵਿੱਚ ਸੁਰੱਖਿਅਤ ਹਨ ਤੇ ਨਾ ਹੀ ਬਾਹਰ ਅਤੇ ਹਾਹਾਕਾਰ ਮੱਚੀ ਪਈ ਹੈ ਪਰ ਸਰਕਾਰ ਆਪਣੇ ਕੀਤੇ ਗੁਨਾਹਾਂ ਨੂੰ ਲੁਕੋਣ ਦਾ ਯਤਨ ਕਰ ਰਹੀ ਹੈ।ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪ ਸਰਕਾਰ ਤੋਂ ਅੱਕੇ ਲੋਕ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਕਿਉਂਕਿ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਸੂਬਾ ਨੇ ਵਿਕਾਸ ਹੀ ਨਹੀਂ ਕੀਤਾ ਸਗੋਂ ਸੂਬੇ ਵਿੱਚ ਅਮਨ ਸ਼ਾਂਤੀ ਦਾ ਮਾਹੌਲ ਸਿਰਜਿਆ ਅਤੇ ਸਰਕਾਰ ਆਉਣ ਤੇ ਪੰਜਾਬ ਨੂੰ ਫਿਰ ਤੋਂ ਅਮਨ ਪਸੰਦ ਸੂਬਾ ਬਣਾਇਆ ਜਾਵੇਗਾ।
ਖ਼ਬਰਾਂ
ਸ੍ਰੋਮਣੀ ਅਕਾਲੀ ਦਲ ਦੇ ਰਾਜਕਾਲ ਦੌਰਾਨ ਸੂਬੇ ਵਿੱਚ ਅਮਨ ਸ਼ਾਂਤੀ ਦਾ ਮਾਹੌਲ ਸਿਰਜਿਆ ਗਿਆ : ਦਿਲਬਾਗ ਸਿੰਘ ਹੈਪੀ ਭੁੱਲਰ
2 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



