ਬਾਘਾ ਪੁਰਾਣਾ, 6 ਅਕਤੂਬਰ (ਜਸ਼ਨ ) ਭਾਰਤੀ ਜਨਤਾ ਪਾਰਟੀ ਵੱਲੋਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਬਾਘਾ ਪੁਰਾਣਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਸੁਖਨੰਦਨ ਅਗਰਵਾਲ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਸੁਖਨੰਦਨ ਅਗਰਵਾਲ ਨੇ ਕਿਹਾ ਕਿ ਹਲਕਾ ਬਾਘਾ ਪੁਰਾਣਾ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਵਰਕਰ ਲਗਾਤਾਰ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਆਰ ਟੀ ਆਈ ਸੈਲ ਦੇ ਪ੍ਰਧਾਨ ਅਮਿਤ ਅਗਰਵਾਲ ਅਤੇ ਪ੍ਰਧਾਨ ਸੁਖਜਿੰਦਰ ਸਿੰਘ ਵਾਦਰ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪੰਜਾਬ ਵਿੱਚ ਡਬਲ ਇੰਜਨ ਵਾਲੀ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਉਪਰੰਤ ਪੰਜਾਬ ਨੂੰ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਹੋਰ ਤੇਜ਼ੀ ਨਾਲ ਅੱਗੇ ਲਿਜਾਇਆ ਜਾਵੇਗਾ।