ਕੋਟ ਈਸੇ ਖਾਂ, 26 ਜੂਨ (ਜਸ਼ਨ ) "ਧੰਨ ਧੰਨ 108 ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ ਨਿੱਘੀ ਯਾਦ ਵਿਚ ਹਰ ਸਾਲ ਭਾਰੀ ਸਲਾਨਾ ਜੋੜ ਮੇਲਾ ਉਨ੍ਹਾਂ ਦੇ ਧਾਰਮਿਕ ਅਸਥਾਨ ਪਿੰਡ ਦੌਲੇ ਵਾਲਾ ਵਿਖੇ ਕਰਵਾਇਆ ਜ਼ਾਂਦਾ ਹੈ ਤੇ ਇਸੇ ਕੜੀ ਦੇ ਤਹਿਤ ਸਮੂਹ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 02 ਜੁਲਾਈ 2026 ਤੋਂ 04 ਜੁਲਾਈ 2026 ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਦੇ ਤਹਿਤ 2 ਜੁਲਾਈ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਸ਼ੁਰੂ ਕਰਵਾਏ ਜਾਣਗੇ ਅਤੇ 04 ਜੁਲਾਈ ਨੂੰ ਭੋਗ ਪਾਏ ਜਾਣਗੇ।" ਇੰਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸੇਵਾਦਾਰ ਕੁਲਵਿੰਦਰ ਸਿੰਘ ਮਨੇਸ , ਸੇਵਾਦਰ ਬਲਵੰਤ ਸਿੰਘ ਪ੍ਰਬੰਧਕ, ਸੇਵਾਦਾਰ ਗੱਜਣ ਸਿੰਘ ਖਜਾਨਚੀ, ਭਾਈ ਜਗਤਾਰ ਸਿੰਘ, ਬਲਵਿੰਦਰ ਸਿੰਘ ਫੌਜੀ, ਇੰਦਰਜੀਤ ਸਿੰਘ ਸਟੇਜ ਸੈਕਟਰੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ , ਗੁਰਮੀਤ ਸਿੰਘ, ਗੁਰਜੀਤ ਸਿੰਘ, ਲਖਵਿੰਦਰ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ, ਅਮਰੀਕ ਸਿੰਘ, ਦਲਜੀਤ ਸਿੰਘ, ਜਸਵੀਰ ਸਿੰਘ, ਚੂਹੜ ਸਿੰਘ, ਨਸੀਬ ਸਿੰਘ, ਗੁਰਭੇਜ ਸਿੰਘ, ਗੁਰਜੰਟ ਸਿੰਘ, ਮੱਸਾ ਸਿੰਘ, ਬਲਵਿੰਦਰ ਸਿੰਘ ਅਤੇ ਪਤਵੰਤੇ ਹਾਜ਼ਰ ਸਨ।
ਸੇਵਾਦਾਰਾਂ ਨੇ ਦੱਸਿਆ ਕਿ ਇਸ ਦੌਰਾਨ ਕਵੀਸ਼ਰੀ ਜੱਥਾ ਭਾਈ ਪ੍ਰਤਿਪਾਲ ਸਿੰਘ ਜੀ ਬਰਗਾੜੀ ਵਾਲੇ, ਢਾਡੀ ਜੱਥਾ ਬੀਬੀ ਦਲੇਰ ਕੌਰ ਖਾਲਸਾ, ਰਾਗੀ ਜੱਥਾ ਭਾਈ ਮਹਿਤਾਬ ਸਿੰਘ ਜੀ ਜਲੰਧਰ ਵਾਲੇ ਪੁਹੰਚ ਰਹੇ ਹਨ ਜੋ ਆਈ ਸੰਗਤ ਨੂੰ ਗੁਰੂ ਚਰਨਾਂ ਦੇ ਨਾਲ ਜੋੜਨਗੇ ਅਤੇ ਲੰਗਰ ਦੀ ਸੇਵਾ ਪਿੰਡ ਫੱਤੂ ਢੀਗਾਂ, ਨੂਰਪੁਰ ਹੀਕਮਾਂ, ਤੋਤੀ, ਮਰਾੜ ਕਲਾਂ, ਕੋਟ ਮੁਹੰਮਦ ਖਾਂ ਵਾਲਿਆਂ ਦੀ ਸੰਗਤ ਵੱਲੋਂ ਲਗਾਇਆ ਜਾਵੇਗਾ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਮੌਕੇ ਗੁਰੂ ਚਰਨਾਂ ਦੇ ਵਿਚ ਹਾਜ਼ਰੀ ਲਗਵਾ ਕੇ ਆਪਣਾ ਜੀਵਨ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ।