ਤਰਨਤਾਰਨ, 26 ਮਈ (ਲਛਮਣਜੀਤ ਸਿੰਘ ਪੁਰਬਾ)
ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮੀਆਵਿੰਡ ਦੇ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿਰਤਕ ਨੋਜਵਾਨ ਹਰਪ੍ਰੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਉਮਰ ਤਕਰੀਬਨ 24 ਸਾਲ ਨਸ਼ੇ ਕਰਨ ਦਾ ਆਦੀ ਸੀ ,ਜਿਸ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਦੇ ਝੂਠੇ ਦਾਅਵਿਆਂ ਨੂੰ ਕੋਸਦੇ ਹੋਏ ਕਿਹਾ ਕਿ ਪਿੰਡਾਂ ਵਿੱਚ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ ,ਸਰਕਾਰ ਨੂੰ ਇਸ ਉੱਤੇ ਠੱਲ ਪਾਉਣੀ ਚਾਹੀਦੀ ਹੈ।ਕਈ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਪੁਲਿਸ ਨੂੰ ਸਭ ਪਤਾ ਹੈ ਪਰ ਕਾਰਵਾਈ ਨਹੀਂ ਹੋ ਰਹੀ।