ਅੰਮ੍ਰਿਤਸਰ, 18 ਸਤੰਬਰ(ਜਸ਼ਨ ): ਪੰਜਾਬ ਚ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਆਉਂਦੀ ਦਾਣਾ ਮੰਡੀ ਨੇੜੇ ਡਿਊਟੀ ਨਿਭਾ ਰਹੇ ਸਹਾਇਕ ਸਬ-ਇੰਸਪੈਕਟਰ (ASI) ਹਰਜੀਤ ਸਿੰਘ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਏਐਸਆਈ ਹਰਜੀਤ ਸਿੰਘ ਦੁਪਹਿਰ 2:30 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ 'ਤੇ ਗਸ਼ਤ ਕਰ ਰਹੇ ਸਨ, ਜਦੋਂ ਉਨ੍ਹਾਂ 'ਤੇ ਇਹ ਹਮਲਾ ਹੋਇਆ। ਗੰਭੀਰ ਜ਼ਖਮੀ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।ਪੁਲਿਸ ਮੌਕਾ ਏ ਵਾਰਦਾਤ ਤੇ ਵੱਖ ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮ੍ਰਿਤਕ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਲਈ ਦੋ ਕਰੋੜ ਰਾਸ਼ੀ ਦਾ ਐਲਾਨ ਕੀਤਾ ਹੈ ।