ਮੁਹਾਲੀ, 14 ਮਈ(ਜਸ਼ਨ )
ਮੋਹਾਲੀ ਨਗਰ ਨਿਗਮ ਦੇ ਵਾਰਡ ਨੰਬਰ 40 ਤੋਂ ਭਾਜਪਾ ਦੇ ਉਮੀਦਵਾਰ ‘ਤੇ ਚੋਣ ਪ੍ਰਚਾਰ ਦੌਰਾਨ ਕਥਿਤ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰਿਟਾਇਰਡ ਆਈਏਐੱਸ ਅਧਿਕਾਰੀ ਐਸ.ਆਰ. ਲੱਦੜ ਪ੍ਰਚਾਰ ਕਰ ਰਹੇ ਸਨ ਕਿ ਇਸ ਦੌਰਾਨ ਕੁਝ ਅਗਿਆਤ ਨੌਜਵਾਨਾਂ ਵੱਲੋਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ।
ਮੌਕੇ ‘ਤੇ ਪਹੁੰਚੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਵਸ਼ਿਸ਼ਠ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਐਸਐਸਪੀ ਮੁਹਾਲੀ ਹਰਮਨ ਹਾਂਸ ਅਤੇ ਇਲਾਕੇ ਦੇ DSP ਹਰਸਿਮਰਤ ਸਿੰਘ ਬੱਲ ਨੂੰ ਸ਼ਿਕਾਇਤ ਕੀਤੀ ਹੈ ਅਤੇ ਸੁਹਾਣਾ ਥਾਣੇ ਵਿੱਚ ਵੀ ਲਿਖਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ ਤਾਂ ਜੌ ਭਵਿਖ ਵਿੱਚ ਅਜਿਹੀ ਮਾੜੀ ਘਟਨਾ ਨਾ ਵਾਪਰੇ ਅਤੇ ਉਹਨਾਂ ਦੋਵਾਂ ਭਰੋਸਾ ਦਿਵਾਇਆ ਕਿ ਛੇਤੀ ਕਾਰਵਾਈ ਕੀਤੀ ਜਾਵੇਗੀ।ਸੰਜੀਵ ਵਸ਼ਿਸ਼ਟ ਨੇ ਭਾਜਪਾ ਵਰਕਰਾਂ ਨੂੰ ਤਗੜੇ ਹੋਕੇ ਚੋਣ ਮੁਹਿੰਮ ਨੂੰ ਜਾਰੀ ਰੱਖਣ।