ਚੰਡੀਗੜ੍ਹ-: 13 ਅਗੱਸਤ (ਜਸ਼ਨ ) ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਸ ਸੁੱਚਾ ਸਿੰਘ ਛੋਟੇਪੁਰ, ਸ ਪਰਮਿੰਦਰ ਸਿੰਘ ਢੀਂਡਸਾ ਅਤੇ ਪ੍ਰੋ ਪ੍ਰੇਮ ਸਿੰਘ ਸਿੰਘ ਚੰਦੂਮਾਜਰਾ, ਗੁਰਜੀਤ ਸਿੰਘ ਤਲਵੰਡੀ ਪ੍ਰਧਾਨ ਯੂਥ ਅਕਾਲੀ ਦਲ ਨੇ ਇਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਸ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ੍ਰੀ ਹਜ਼ੂਰ ਸਾਹਿਬ ਵਿੱਚ ਹੋਏ ਇਸ ਹਮਲੇ ਵਿੱਚ ਸ ਬਾਦਲ ਜਖਮੀ ਹੋ ਗਏ ਹਨ। ਉਪਰੋਕਤ ਆਗੂਆਂ ਨੇ ਕਿਹਾ ਕਿ ਸਿੱਖਾਂ ਦੇ ਗੁਰੂ ਘਰ ਸਮੂਹ ਸੰਗਤਾਂ ਦੇ ਸਾਂਝੇ ਧਰਮ ਸਥਾਨ ਹਨ ਜਿੱਥੇ ਆਪਣੇ ਨਾਲ-ਨਾਲ ਸਰਬੱਤ ਦਾ ਭਲਾ ਮੰਗਿਆ ਜਾਂਦਾ ਹੈ। ਅਜਿਹੇ ਪਵਿੱਤਰ ਅਸਥਾਨ 'ਤੇ ਨਤਮਸਤਕ ਹੋਣ ਆਏ ਕਿਸੇ ਸ਼ਰਧਾਲੂ ਉਤੇ ਜਾਨਲੇਵਾ ਹਮਲਾ ਹੋਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਆਗੂਆਂ ਨੇ ਇਸ ਗੱਲ 'ਤੇ ਹੈਰਾਨੀ ਪ੍ਰਗਟਾਈ ਕਿ ਜੈੱਡ ਸੁਰੱਖਿਆ ਵਾਲੇ ਕਿਸੇ ਨੇਤਾ ਤੱਕ ਹਮਲਾਵਰ ਏਨੀ ਅਸਾਨੀ ਨਾਲ ਕਿਵੇਂ ਪਹੁੰਚ ਗਿਆ। ਇਸ ਗੱਲ ਦੀ ਬਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਸਾਰੇ ਆਗੂਆਂ ਨੇ ਸ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਲਈ ਕਾਮਨਾ ਕੀਤੀ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਨੇ ਜਾਰੀ ਕੀਤਾ।
ਖ਼ਬਰਾਂ
ਸੁਖਬੀਰ ਤੇ ਹਮਲੇ ਸਬੰਧੀ ਅਕਾਲੀ ਦਲ ਪੁਨਰ-ਸੁਰਜੀਤ ਦੀ ਪ੍ਰਤੀਕਿਰਿਆ ,ਗੁਰੂ ਘਰ ਵਿੱਚ ਨਤਮਸਤਕ ਹੋਣ ਵਾਲੇ ਕਿਸੇ ਵਿਅਕਤੀ 'ਤੇ ਹਮਲਾ ਹੋਣਾ ਅਤਿਅੰਤ ਨਿੰਦਾਯੋਗ- ਵਡਾਲਾ,ਛੋਟੇਪੁਰ,ਢੀਂਡਸਾ,ਚੰਦੂਮਾਜਰਾ,ਤਲਵੰਡੀ
* ਜੈੱਡ ਸੁਰੱਖਿਆ ਵਾਲੇ ਕਿਸੇ ਨੇਤਾ ਤੱਕ ਹਮਲਾਵਰ ਏਨੀ ਅਸਾਨੀ ਨਾਲ ਕਿਵੇਂ ਪਹੁੰਚ ਗਿਆ????
13 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



