ਮੋਗਾ, 14 ਸਤੰਬਰ (ਜਸ਼ਨ ) ਜੈ ਮਾਂ ਵੈਸ਼ਨੋ ਦੇਵੀ ਯੂਥ ਐਂਡ ਵੈਲਫੇਅਰ ਕਲੱਬ ਭਿੰਡਰ ਵੱਲੋਂ ਕਰਵਾਏ ਗਏ ਸਲਾਨਾ ਜਗਰਾਤੇ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਦਾ ਸਨਮਾਨ ਕਰਨ ਦੀ ਲੜੀ ਤਹਿਤ ਸਾਈਂ ਤਕੀਆ ਜੀ ਪਿੰਡ ਸਿੰਘਾਵਾਲਾ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਾਬਰੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਲੱਬ ਮੈਂਬਰਾਂ ਵੱਲੋਂ ਬਾਬਾ ਕੁਲਵਿੰਦਰ ਸਾਬਰੀ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਵੱਲੋਂ ਜਗਰਾਤੇ ਦੀ ਸੰਪੂਰਨਤਾ ਲਈ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਬਾਬਾ ਕੁਲਵਿੰਦਰ ਸਾਬਰੀ ਨੇ ਜੈ ਮਾਂ ਵੈਸ਼ਨੋ ਦੇਵੀ ਯੂਥ ਐਂਡ ਵੈਲਫੇਅਰ ਕਲੱਬ ਭਿੰਡਰ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਲੱਬ ਵੱਲੋਂ ਉਨ੍ਹਾਂ ਨੂੰ ਜੋ ਮਾਣ-ਸਨਮਾਨ ਦਿੱਤਾ ਗਿਆ ਹੈ, ਉਹ ਇਸ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ, ਸ਼ਰਧਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਅਜਿਹੇ ਉਪਰਾਲਿਆਂ ਵਿੱਚ ਹਰ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ। ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਲਾਨਾ ਜਗਰਾਤਾ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸਮਾਗਮ ਦੀ ਸਫ਼ਲਤਾ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਧਾਰਮਿਕ ਅਤੇ ਸਮਾਜ ਸੇਵੀ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਪ੍ਰਧਾਨ ਗੋਲਾ ਸਿੰਘ, ਪ੍ਰਧਾਨ ਗਗਨ ਸੰਧੂ, ਪ੍ਰਧਾਨ ਸੁਖਦੀਪ ਸਿੰਘ, ਗਾਇਕ ਗਿੱਲ ਕਮਲ, ਸੈਕਟਰੀ ਸੁਖਚੈਨ ਸਿੰਘ, ਚੰਨਾ ਸੇਵਾਦਾਰ, ਗੋਲੂ ਸੇਵਾਦਾਰ, ਲੱਬਾ ਸੇਵਾਦਾਰ, ਹਰਮਨ ਸੇਵਾਦਾਰ ਤੋਂ ਇਲਾਵਾ ਕਲੱਬ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।
ਖ਼ਬਰਾਂ
ਬਾਬਾ ਕੁਲਵਿੰਦਰ ਸਾਬਰੀ ਨੂੰ ਕੀਤਾ ਗਿਆ ਸਨਮਾਨਿਤ ,ਜੈ ਮਾਂ ਵੈਸ਼ਨੋ ਦੇਵੀ ਯੂਥ ਐਂਡ ਵੈਲਫੇਅਰ ਕਲੱਬ ਦਾ ਵੱਡਾ ਉਪਰਾਲਾ
* ਧਾਰਮਿਕ ਸਮਾਗਮ ਸਮਾਜ ’ਚ ਆਪਸੀ ਭਾਈਚਾਰਕ ਸਾਂਝ, ਸ਼ਰਧਾ ’ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ : ਸਾਬਰੀ
14 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



