ਕੋਟਕਪੂਰਾ, 19 ਮਈ (ਜਸ਼ਨ ) ਕੋਟਕਪੂਰਾ ਦੇ ਨਵੇਂ ਬੱਸ ਅੱਡੇ ਨੇੜੇ ਇਕ ਘਰ ’ਚ ਕਿਰਾਏ ’ਤੇ ਰਹਿੰਦੇ ਫਾਜ਼ਿਲਕਾ ਦੇ ਵਿਦਿਆਰਥੀ ਨਿਪੁਨ (22) ਪੁੱਤਰ ਰਜੇਸ਼ ਕੁਮਾਰ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਇੱਥੋਂ ਦੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ’ਚ ਬੀਸੀਏ ਪਹਿਲੇ ਸਾਲ ਦਾ ਵਿਦਿਆਰਥੀ ਸੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
"ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨੂੰ ਮਿਲੀ ਜਾਣਕਾਰੀ ਅਨੁਸਾਰ ਨਿਪੁੰਨ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਨਵੇਂ ਬੱਸ ਸਟੈਂਡ ਨੇੜੇ ਇੱਕ ਗਲੀ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿ ਰਿਹਾ ਸੀ। ਅੱਜ ਸਵੇਰੇ ਜਦੋਂ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਫੋਨ ਕਾਲਾਂ ਦਾ ਜਵਾਬ ਨਹੀਂ ਦਿੱਤਾ ਤਾਂ ਪਰਿਵਾਰ ਨੇ ਮਕਾਨ ਮਾਲਕ ਨਾਲ ਸੰਪਰਕ ਕੀਤਾ।
ਪੁਲਿਸ ਦੀ ਮੌਜੂਦਗੀ ਵਿੱਚ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਨਿਪੁੰਨ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ।
ਮਕਾਨ ਮਾਲਕ ਜਤਿੰਦਰ ਸਿੰਘ ਨੇ ਦੱਸਿਆ ਕਿ ਨਿਪੁੰਨ ਸ਼ਾਂਤ ਸੁਭਾਅ ਦਾ ਲੜਕਾ ਸੀ ਅਤੇ ਪੜ੍ਹਾਈ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਉਸਦਾ ਪੇਪਰ ਵੀ ਸੀ, ਹਾਲਾਂਕਿ ਪੁਲਿਸ ਵੱਲੋਂ ਪੜ੍ਹਾਈ ਦੇ ਦਬਾਅ ਜਾਂ ਹੋਰ ਕਾਰਨਾਂ ਬਾਰੇ ਅਜੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।
ਥਾਣਾ ਸਿਟੀ ਦੇ ASI ਦਲਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਖ਼ਬਰਾਂ
BCA ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਕਿਰਾਏ ਦੇ ਕਮਰੇ ‘ਚ ਲਟਕਦੀ ਮਿਲੀ ਲਾਸ਼, ਅੱਜ ਸੀ ਉਸਦਾ ਪੇਪਰ
* ਖੁਦਕੁਸ਼ੀ
19 ਮਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



