ਮੋਗਾ, 30 ਅਕਤੂਬਰ (ਜਸ਼ਨ ):ਅਕਾਲੀ ਦਲ "ਵਾਰਿਸ ਪੰਜਾਬ ਦੇ" ਹਲਕਾ ਮੋਗਾ ਤੋਂ ਉਮੀਦਵਾਰ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਕੱਲ੍ਹ 29 ਅਕਤੂਬਰ ਨੂੰ ਨਾਨੀ ਮੁਖਤਿਆਰ ਕੌਰ ਦਾ ਦਿਹਾਂਤ ਹੋ ਗਿਆ ਇਸ ਤੋਂ ਪਹਿਲਾਂ 24 ਅਗਸਤ ਨੂੰ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੇ ਪਿਤਾ ਸ੍ਰ.ਬਲਵਿੰਦਰ ਸਿੰਘ ਜੀ ਪਟਵਾਰੀ ਦਾ ਵੀ ਦਿਹਾਂਤ ਹੋ ਗਿਆ ਸੀ। ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੇ ਭਰਾ ਜਗਜਿੰਦਰ ਸਿੰਘ ਬੁੱਕਣ ਵਾਲਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਨੀ ਜੀ ਦਾ ਅੰਤਿਮ ਸੰਸਕਾਰ 3 ਨਵੰਬਰ ਮੰਗਲਵਾਰ ਨੂੰ ਉਨ੍ਹਾਂ ਦੇ ਬੇਟੇ ਰਣਜੀਤ ਸਿੰਘ ਦੇ ਆਉਣ ਤੇ ਕੀਤਾ ਜਾਵੇਗਾ ਕਿਉਂਕਿ ਭਾਈ ਰਣਜੀਤ ਸਿੰਘ ਜੀ ਵੀ ਇਸ ਸਮੇਂ ਅਜਨਾਲਾ ਕੇਸ ਵਿੱਚ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਨ।
ਇਸ ਦੁੱਖ ਦੀ ਘੜੀ ਵਿੱਚ ਵੱਖ ਵੱਖ ਧਾਰਮਿਕ ਅਤੇ ਰਾਜਨੀਤਿਕ ਸਖਸ਼ੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਜਿੰਦਰ ਸਿੰਘ ਬੁੱਕਣ ਵਾਲਾ ਨੇ ਦੱਸਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮੋਗਾ ਦੇ ਸਾਰੇ ਪ੍ਰੋਗਰਾਮ 9 ਨਵੰਬਰ ਤੱਕ ਮੁਲਤਵੀ ਕੀਤੇ ਜਾਂਦੇ ਹਨ। ਉਸ ਤੋਂ ਬਾਅਦ ਅਗਲੇ ਪ੍ਰੋਗਰਾਮ ਦਿੱਤੇ ਜਾਣਗੇ।
ਖ਼ਬਰਾਂ
ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਨੂੰ ਸਦਮਾ,ਨਾਨੀ ਦਾ ਦੇਹਾਂਤ,ਅੰਤਿਮ ਸਸਕਾਰ 3 ਨਵੰਬਰ ਨੂੰ
* ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਮੋਗਾ ਦੇ ਸਾਰੇ ਪ੍ਰੋਗਰਾਮ 9 ਨਵੰਬਰ ਤੱਕ ਮੁਲਤਵੀ
30 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



