ਮੋਗਾ ,15 ਜੁਲਾਈ ()ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਸ. ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ 15 ਜੁਲਾਈ 2026 ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਸੌਂਪੇ ਗਏ।
ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਕਤ ਵਪਾਰ ਸਮਝੌਤਾ (FTA) ਦੇਸ਼ ਦੀ ਖੇਤੀ, ਕਿਸਾਨਾਂ, ਖੇਤ ਮਜ਼ਦੂਰਾਂ, ਦੁੱਧ ਉਤਪਾਦਕਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਆਰਥਿਕ ਹਿੱਤਾਂ ਉੱਤੇ ਸਿੱਧਾ ਹਮਲਾ ਹੈ। ਜੇਕਰ ਇਹ ਸਮਝੌਤਾ ਲਾਗੂ ਕੀਤਾ ਗਿਆ ਤਾਂ ਪੰਜਾਬ ਸਮੇਤ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਇਸ ਸਮਝੌਤੇ ਦਾ ਡਟਵਾਂ ਵਿਰੋਧ ਕਰਦੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਵੇਗੀ।
ਸੂਬਾ ਪ੍ਰਧਾਨ ਸ. ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਭਰ ਵਿੱਚ ਦਿੱਤੇ ਗਏ ਇਹ ਮੰਗ ਪੱਤਰ ਕੇਂਦਰ ਸਰਕਾਰ ਲਈ ਇੱਕ ਸਪੱਸ਼ਟ ਅਤੇ ਗੰਭੀਰ ਚੇਤਾਵਨੀ ਹਨ। ਜੇਕਰ ਸਰਕਾਰ ਨੇ ਲੋਕਾਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕਰਦਿਆਂ FTA ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਪੰਜਾਬ ਭਰ ਵਿੱਚ ਤਿੱਖਾ ਅਤੇ ਵਿਸ਼ਾਲ ਸੰਘਰਸ਼ ਵਿੱਢੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ।
ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼, ਖੇਤੀ ਅਤੇ ਲੋਕ ਹਿੱਤਾਂ ਦੀ ਰੱਖਿਆ ਲਈ ਜਥੇਬੰਦੀ ਦੇ ਆਉਣ ਵਾਲੇ ਹਰ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰਨ।
ਇਸ ਮੌਕੇ ਸੂਬਾ ਪ੍ਰਧਾਨ ਸ. ਪਲਵਿੰਦਰ ਸਿੰਘ ਮਾਹਲ, ਸੂਬਾ ਆਗੂ ਮਲਕੀਤ ਸਿੰਘ ਵਡਲਾ, ਸੂਬਾ ਆਗੂ ਸਵਿੰਦਰ ਸਿੰਘ ਕਲੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਜਰਨਲ ਸਕੱਤਰ ਜਗਤਾਰ ਸਿੰਘ ਝੰਜੋਟੀ, ਜ਼ਿਲ੍ਹਾ ਖਜ਼ਾਨਚੀ ਸਤਨਾਮ ਸਿੰਘ ਕੋਟਲਾ, ਜ਼ਿਲ੍ਹਾ ਆਗੂ ਜਸਵਿੰਦਰ ਸਿੰਘ ਚਾਹੜਪੁਰ, ਨਿਰਮਲ ਸਿੰਘ ਕਲੇਰ, ਅਵਤਾਰ ਸਿੰਘ ਕਲੇਰ, ਬਿੱਟਾ ਮਾਹਲ, ਰੇਸ਼ਮ ਸਿੰਘ ਕੋਹਾਲੀ, ਡਾ. ਅਰਜਿੰਦਰ ਸਿੰਘ ਕੋਹਾਲੀ, ਡਾ. ਗੁਰਪ੍ਰਤਾਪ ਸਿੰਘ ਕੱਕੜ, ਪ੍ਰਗਟ ਸਿੰਘ ਬੋਪਾਰਾਏ, ਸਾਹਿਬ ਸਿੰਘ ਚੈਨਪੁਰ, ਬਿਕਰਮਜੀਤ ਸਿੰਘ ਮਜੀਠਾ, ਜਸਪਾਲ ਸਿੰਘ ਝੰਜੋਟੀ, ਹਰਸ਼ਾ ਛੀਨਾ ਬਲਾਕ ਪ੍ਰਧਾਨ ਅਮਰਜੀਤ ਸਿੰਘ ਕੋਟਲਾ, ਰਾਮਤੀਰਥ ਬਲਾਕ ਪ੍ਰਧਾਨ ਬਲਬੀਰ ਸਿੰਘ ਬੋਪਾਰਾਏ, ਜਰਨੈਲ ਸਿੰਘ ਛਿਡਣ ਚੋਗਾਵਾ, ਚੋਗਾਵਾ ਬਲਾਕ ਪ੍ਰਧਾਨ ਕਰਨਬੀਰ ਸਿੰਘ ਚੋਗਾਵਾ, ਜਰਨਲ ਸਕੱਤਰ ਕਿਰਪਾਲ ਸਿੰਘ ਚੱਕ ਕਮਾਲ ਖਾ, ਲੋਪੋਕੇ ਬਲਾਕ ਪ੍ਰਧਾਨ ਉੱਕਰ ਸਿੰਘ ਚੱਕ ਮਸੀਰ ਖਾ, ਅਜਨਾਲਾ ਬਲਾਕ ਪ੍ਰਧਾਨ ਗੁਰਜੰਟ ਸਿੰਘ, ਜਰਨਲ ਸਕੱਤਰ ਮੰਗਲ ਸਿੰਘ ਗਾਗੋਮਾਹਲ, ਰਮਦਾਸ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਪੱਛੀਆ, ਜਨਰਲ ਸਕੱਤਰ ਕੋਟ ਗੁਰਬਖਸ, ਥੋਬਾ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਜਰਨਲ ਸਕੱਤਰ ਮੇਜਰ ਸਿੰਘ ਗਿੱਲਾਵਾਲੀ, ਗੁਰੂ ਕਾ ਬਾਗ ਬਲਾਕ ਪ੍ਰਧਾਨ ਬਚਿੱਤਰ ਸਿੰਘ ਉੜਦਨ, ਬਲਾਕ ਆਗੂ ਹਰਜੀਤ ਸਿੰਘ ਭਲਾਪਿੰਡ, ਮਜੀਠਾ ਬਲਾਕ ਪ੍ਰਧਾਨ ਸੂਬਾ ਸਿੰਘ, ਵੇਰਕਾ ਬਲਾਕ ਪ੍ਰਧਾਨ ਸਤਨਾਮ ਸਿੰਘ ਪੰਡੋਰੀ ਵੜੈਚ, ਸਿਟੀ ਬਲਾਕ ਪ੍ਰਧਾਨ ਕਰਨਬੀਰ ਸਿੰਘ, ਨੋਧ ਸਿੰਘ ਬਲਾਕ ਪ੍ਰਧਾਨ ਤਰਸੇਮ ਸਿੰਘ ਬਾਸਰਕੇ ਅਤੇ ਅਟਾਰੀ ਬਲਾਕ ਪ੍ਰਧਾਨ ਜਸਬੀਰ ਸਿੰਘ ਲਧੇਵਾਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।




