ਬਾਘਾ ਪੁਰਾਣਾ, 10 ਅਗਸਤ (ਜਸ਼ਨ ) ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਟਿਕਟ ਦੇ ਚਾਹਵਾਨ ਅਤੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਸਮਾਧ ਭਾਈ ਵੱਲੋਂ ਹਲਕੇ ਅੰਦਰ ਲਗਾਤਾਰ ਲੋਕ ਸੰਪਰਕ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਪਿੰਡ ਘੋਲੀਆ ਕਲਾਂ ਵਿਖੇ ਬਲਵਿੰਦਰ ਸਿੰਘ ਫੌਜੀ ਦੇ ਗ੍ਰਹਿ ਵਿਖੇ ਮਿਸ਼ਨ 2027 ਦੇ ਤਹਿਤ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਕਾਂਗਰਸ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਭੋਲਾ ਸਿੰਘ ਸਮਾਧ ਭਾਈ ਨੇ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਅਤੇ ਲੋਕਾਂ ਨਾਲ ਜੁੜੇ ਅਹਿਮ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ’ਤੇ ਲੈ ਕੇ ਜਾ ਸਕਦੀ ਹੈ ਅਤੇ ਇਸ ਲਈ ਹਰ ਵਰਕਰ ਨੂੰ ਹੁਣ ਤੋਂ ਹੀ ਘਰ-ਘਰ ਪਹੁੰਚ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੋਵੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ ਅਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਦੇ ਹੋਏ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਪੂਰੀ ਤਨਦੇਹੀ ਨਾਲ ਜੁਟ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਵਰਕਰਾਂ ਦੀ ਮਿਹਨਤ ਸਦਕਾ ਹਲਕੇ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਮੌਜੂਦ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਉਠਾਇਆ। ਇਸ ਮੌਕੇ ਭੋਲਾ ਸਿੰਘ ਸਮਾਧ ਭਾਈ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਕਈ ਵਰਕਰਾਂ ਨੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦਾ ਮਾਹੌਲ ਪੂਰੀ ਤਰ੍ਹਾਂ ਚੋਣੀ ਸਰਗਰਮੀਆਂ ਅਤੇ ਕਾਂਗਰਸ ਦੀ ਮਜ਼ਬੂਤੀ ਦੇ ਸੰਕਲਪ ਨਾਲ ਭਰਿਆ ਹੋਇਆ ਨਜ਼ਰ ਆਇਆ।

ਭੋਲਾ ਸਿੰਘ ਸਮਾਧਭਾਈ