ਮੋਗਾ, 23 ਨਵੰਬਰ ( ਜਸ਼ਨ ):ਹੇਮਕੁੰਟ ਸਕੂਲ, ਜੋ ਕਿ ਗੁਣਵੰਤਾ ਪੂਰਨ ਸਿੱਖਿਆ ਅਤੇ ਅਧਿਆਤਮਿਕ ਮੁੱਲਾਂ ਲਈ ਪ੍ਰਸਿੱਧ ਹੈ। ਸਕੂਲ ਵਿੱਚ ਵਿਦਿਆਰਥੀਆਂ ਨੂੰ
ਸਿਰਫ਼ ਅਕਾਦਮਿਕ ਹੀ ਨਹੀ,ਸਾਂਸਕ੍ਰਿਤਿਕ ਅਤੇ ਧਾਰਮਿਕ ਜਾਗਰੂਕਤਾ ਵੱਲ ਵੀ ਪ੍ਰੇਰਿਤ ਕੀਤਾ ਜਾਂਦਾ ਹੈ । ਇਸ ਤਹਿਤ ਸਿੱਖ
ਧਰਮ ਦੇ ਬਾਨੀ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧਾਰਮਿਕ ਸ਼ਰਧਾ ਉਤਸ਼ਾਹ ਅਤੇ ਸਮਰਪਣ ਭਾਵਨਾ ਨਾਲ
ਮਨਾਇਆ ਗਿਆ। ਇਸ ਪਵਿੱਤਰ ਸਮਾਗਮ ਤੇ ਵਿਦਿਆਰਥੀਆਂ ਵੱਲੋਂ ਵਾਹਿਗੁਰੂ ਸਿਮਰਨ, ਮੂਲਮੰਤਰ,ਜਪੁਜੀ ਸਾਹਿਬ, ਚੌਪਈ
ਸਾਹਿਬ,ਆਨੰਦ ਸਾਹਿਬ ਦੇ ਪਾਠ ਕੀਤੇ ਗਏ । ਗਿਆਰਵੀ ਬਾਰ੍ਹਵੀਂ ਦੀਆਂ ਵਿਦਿਆਰਥੀਆਂ ਨੇ "ਸਤਿਗੁਰ ਨਾਨਕ ਪ੍ਰਗਟਿਆ
ਮਿਟੀ ਧੁੰਧ ਜਗ ਚਾਨਣ ਹੋਇਆ" ਅਤੇ "ਐਸਾ ਗੁਰ ਵਡਭਾਗੀ ਪਾਇਆ" ਸ਼ਬਦ ਬਹੁਤ ਸੁਰੀਲੇ ਢੰਗ ਨਾਲ ਗਾਇਣ ਕੀਤੇ।
ਵਿਦਿਆਰਥੀਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਆਤਮਕ ਸ਼ਾਂਤੀ ਦਾ ਅਨੁਭਵ ਕਰਵਾਇਆਂ ਇਸ ਉਪਰੰਤ ਅਰਦਾਸ ਕੀਤੀ
ਗਈ । ਇਸ ਬਾਅਦ ਚਾਹ ਤੇ ਪ੍ਰਸਾਦ ਲੰਗਰ ਵਰਤਾਇਆ ਗਿਆ । ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ. ਕੁਲਵੰਤ ਸਿੰਘ ਸੰਧੂ
ਅਤੇ ਐਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ
ਬਾਣੀ ਸਾਨੂੰ ਸੱਚਾਈ, ਨਾਮ ਸਿਮਰਨ ਅਤੇ ਸੇਵਾ ਦੇ ਰਾਹ 'ਤੇ ਤੁਰਨ ਲਈ ਪ੍ਰੇਰਿਤ ਕਰਦੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਨੂੰ
ਗੁਰਮਤਿ ਅਨੁਸਾਰ ਜੀਵਣ ਜਿਊਣ ਦੀ ਪ੍ਰੇਰਣਾ ਦਿੱਤੀ। ਸਾਰੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਤੇ ਜਪੁਜੀ ਸਾਹਿਬ ਦੇ
ਪਾਠ ਅਤੇ ਸਮੂਹ ਅਧਿਆਪਕ ਸਹਿਬਾਨ ਨੂੰ ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਾਠ ਕਰਨ ਲਈ ਪ੍ਰੇਰਿਤ ਕੀਤਾ ।
ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਤੇ ਅਮਲ ਕਰਨ ਤੇ ਮਨੁੱਖਤਾ ਦੀ ਸੇਵਾ ਨੂੰ
ਜੀਵਨ ਦਾ ਅਹਿਮ ਹਿੱਸਾ ਬਣਾਉਣ ਦਾ ਸੁਨੇਹਾ ਦਿੱਤਾ।
ਖ਼ਬਰਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੇਮਕੁੰਟ ਸਕੂਲ ਵਿਖੇ ਮਨਾਇਆ
23 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



