ਕੋਟ ਈਸੇ ਖਾਂ , 31 ਅਕਤੂਬਰ (ਜਸ਼ਨ ) ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਭ ਤੋਂ ਪਹਿਲਾਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ “ਧੰਨ ਧੰਨ ਰਾਮਦਾਸ ਗੁਰ ਜਿਨਿ ਸਿਰਿਆ ਤਿਨੈ ਸਵਾਰਿਆ” ਸ਼ਬਦ ਗਾਇਨ, ਸਿਮਰਨਜੀਤ ਕੌਰ, ਰਮਨਦੀਪ ਕੌਰ, ਰਜਨੀਤ ਕੌਰ, ਮਨਪ੍ਰੀਤ ਕੌਰ, ਰੀਆ ਸ਼ਰਮਾ ਨੇ ਕੀਤਾ। ਮੈਡਮ ਅਮਨਦੀਪ ਕੌਰ ਅਤੇ ਗੁਰਪ੍ਰੀਤ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ ਬਾਰੇ ਦੱਸਦਿਆਂ ਹੋਇਆਂ ਉਨ੍ਹਾਂ ਦੇ ਜਨਮ ਨਾਲ, ਗੁਰਗੱਦੀ, ਬਾਣੀ ਨਾਲ ਸਬੰਧਿਤ ਵਿਚਾਰ ਪੇਸ਼ ਕੀਤੇ ਅਤੇ ਲੰਗਰ ਪ੍ਰਥਾ ਦਾ ਆਰੰਭ ਵੀ ਗੁਰੂ ਰਾਮਦਾਸ ਜੀ ਦੁਆਰਾ ਕੀਤਾ ਗਿਆ। ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਚੂਨਾ ਮੰਡੀ ਲਾਹੌਰ ਵਿਖੇ ਹਰਿਦਾਸ ਸੋਢੀ ਦੇ ਘਰ ਮਾਤਾ ਦਇਆ ਕੌਰ ਦੀ ਕੁੱਖੋਂ ਹੋਇਆ। ਬਾਲ ਰੂਪ ਵਿੱਚ ਆਪ ਜੀ ਨੂੰ ਜੇਠਾ ਨਾਮ ਨਾਲ ਬੁਲਾਇਆ ਜਾਂਦਾ ਸੀ। ਗੁਰੂ ਰਾਮਦਾਸ ਜੀ ਨੂੰ ਗੁਰੂ ਅਮਰਦਾਸ ਜੀ ਦੁਆਰਾ ਗੁਰਗੱਦੀ ਸੌਂਪੀ ਗਈ। ਗੁਰੂ ਜੀ ਦੁਆਰਾ ਮੰਜੀ ਪ੍ਰਥਾ ਚਾਲੂ ਕੀਤੀ ਗਈ।ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵਾਹਿਗੁਰੂ ਦੇ ਸਿਮਰਨ ਦਾ ਜਾਪ ਕੀਤਾ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ. ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਨੂੰ ਗੁਰੂ ਜੀ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਪ੍ਰਿੰਸੀਪਲ ਰਮਨਜੀਤ ਕੌਰ ਨੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਗੁਰੂ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਕਿਹਾ ਅਤੇ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੀ ਸਿੱਖੀ ਨੂੰ ਸੰਭਾਲਣਾ ਚਾਹੀਦਾ ਹੈ।