ਮੋਗਾ, 8 ਨਵੰਬਰ 2026(ਜਸ਼ਨ )
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ ਹਰਜੋਤ ਕਮਲ ਨੇ ਆਪਣੇ ਜ਼ਿਲ੍ਹੇ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਦੀਵਾਲੀ ਮੌਕੇ ਆਪਣੇ ਘਰਾਂ ਵਿੱਚ ਇੱਕ ਦੀਵਾ ਉਨ੍ਹਾਂ ਨੌਜਵਾਨਾਂ ਦੀ ਯਾਦ ਵਿੱਚ ਜ਼ਰੂਰ ਜਗਾਇਆ ਜਾਵੇ, ਜਿਨ੍ਹਾਂ ਦੀਆਂ ਜ਼ਿੰਦਗੀਆਂ ਨਸ਼ਿਆਂ ਦੀ ਭੇਟ ਚੜ੍ਹ ਗਈਆਂ। ਇਸ ਮੌਕੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਜਾਵੇ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਹਨੇਰਾ ਦੂਰ ਹੋਵੇ ਅਤੇ ਭਵਿੱਖ ਵਿੱਚ ਕਿਸੇ ਵੀ ਮਾਂ ਦੀ ਗੋਦ ਨਸ਼ਿਆਂ ਕਾਰਨ ਸੁੰਨੀ ਨਾ ਹੋਵੇ।
ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰਾਂ ਵਧਾਈ ਸੰਦੇਸ਼ ਵਿੱਚ ਭਾਜਪਾ ਆਗੂ ਨੇ ਕਿਹਾ ਪੰਜਾਬ ਅੱਜ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਨਸ਼ਿਆਂ ਨੇ ਸੂਬੇ ਦੇ ਅਨੇਕਾਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕੀਤੀਆਂ ਹਨ ਅਤੇ ਬਹੁਤ ਸਾਰੇ ਪਰਿਵਾਰਾਂ ਨੂੰ ਅਜਿਹਾ ਦਰਦ ਦਿੱਤਾ ਹੈ, ਜਿਸ ਦੀ ਭਰਪਾਈ ਸੰਭਵ ਨਹੀਂ। ਨਸ਼ਿਆਂ ਕਾਰਨ ਆਪਣੇ ਪੁੱਤਰਾਂ ਨੂੰ ਗੁਆਉਣ ਵਾਲੀਆਂ ਮਾਵਾਂ ਦਾ ਦੁੱਖ ਪੂਰੇ ਪੰਜਾਬ ਦਾ ਦੁੱਖ ਹੈ।
ਉਨ੍ਹਾਂ ਕਿਹਾ ਕਿ ਦੀਵਾਲੀ ਦੀ ਅਸਲ ਖੁਸ਼ੀ ਉਦੋਂ ਹੀ ਸਾਰਥਕ ਹੋਵੇਗੀ, ਜਦੋਂ ਅਸੀਂ ਸਮਾਜ ਦੇ ਲੋੜਵੰਦ ਅਤੇ ਦੁਖੀ ਲੋਕਾਂ ਨਾਲ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਾਂਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਉਸਾਰੀ ਲਈ ਸਾਂਝੇ ਤੌਰ ’ਤੇ ਯਤਨ ਕਰਨ, ਆਪਸੀ ਭਾਈਚਾਰੇ ਨੂੰ ਮਜ਼ਬੂਤ ਬਣਾਉਣ ਅਤੇ ਸੂਬੇ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਖ਼ਬਰਾਂ
ਭਾਜਪਾ ਜ਼ਿਲ੍ਹਾ ਪ੍ਰਧਾਨ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਪੰਜਾਬ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ
9 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



