ਡੇਰਾ ਬਾਬਾ ਨਾਨਕ,12 ਮਈ ( ਜਸ਼ਨ )
ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਪਿੰਡ ਦੇਹੜ ਭੱਠੇ ਨੇੜੇ ਖੇਤਾਂ ਵਿੱਚੋਂ 22 ਸਾਲਾਂ ਨੌਜਵਾਨ ਦੀ ਲਾਸ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪਰਿਵਾਰਿਕ ਮੈਂਬਰਾਂ ਵੱਲੋਂ ਨੌਜਵਾਨ ਦਾ ਕਤਲ ਹੋਣ ਖਦਸ਼ਾ ਜਤਾਇਆ ਜਾ ਰਿਹਾ ਹੈ।ਮਿ੍ਤਕ ਦੀ ਪਹਿਚਾਣ ਅਮਰਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਉੱਪਲ ਵਜੋਂ ਹੋਈ ਹੈ,ਪਰਿਵਾਰਿਕ ਮੈਂਬਰਾਂ ਨੇ ਦੱਸਿਆ ਬੀਤੀ ਦੇਰ ਰਾਤ ਨੌਜਵਾਨ ਅਮਰਿੰਦਰ ਸਿੰਘ ਘਰ ਤੋਂ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ ਪਰ ਘਰ ਵਾਪਸ ਨਹੀਂ ਪਰਤਿਆ,ਉਨ੍ਹਾਂ ਕਿਹਾ ਕਿ ਏਧਰ ਓਧਰ ਨੌਜਵਾਨ ਦੀ ਭਾਲ ਕਰਨ ਦੇ ਬਾਵਜੂਦ ਨਹੀਂ ਮਿਲਿਆ ਕਰੀਬ ਸ਼ਾਮ 7 ਵਜੇ ਨੌਜਵਾਨ ਦਾ ਮੋਬਾਇਲ ਫੋਨ ਚੱਲ ਰਿਹਾ ਸੀ ਪਰ ਦੇਰ ਰਾਤ ਨੌਜਵਾਨ ਦਾ ਮੋਬਾਇਲ ਫੋਨ ਬੰਦ ਹੋ ਗਿਆ।ਸਵੇਰੇ ਪਤਾ ਚੱਲਿਆ ਕਿ ਉਨ੍ਹਾਂ ਨੌਜਵਾਨ ਪੁੱਤਰ ਦੀ ਲਾਸ਼ ਪਿੰਡ ਦੇਹੜ ਦੇ ਖੇਤਾਂ ਚ ਪਈ ਹੈ,ਮਿ੍ਤਕ ਨੌਜਵਾਨ ਅਮਰਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਪਿਤਾ ਦੀ ਤਿੰਨ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਵੱਡੀ ਭੈਣ ਵਿਦੇਸ਼ ਗਈ ਹੋਈ ਹੈ।
ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਇੰਨਸਾਫ਼ ਦੀ ਗੁਹਾਰ ਲਗਾਈ ਗਈ,ਉਧਰ ਮੌਕੇ ਤੇ ਪਹੁੰਚੇ ਡੀ ਐੱਸ ਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ ਵੱਲੋਂ ਮਿ੍ਤਕ ਨੌਜਵਾਨ ਰਾਸ ਮਿਲਣ ਨੂੰ ਲੈਕੇ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ ਗਈ