ਮੋਗਾ ,29 ਸਤੰਬਰ (ਜਸ਼ਨ ) "ਅਕਾਲੀ ਦਲ ਵਾਰਿਸ ਪੰਜਾਬ ਦੇ" ਉਮੀਦਵਾਰ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਟੀਮ ਨੇ ਮੋਗਾ ਹਲਕੇ ਦੇ ਪਿੰਡ ਖੋਸਾ ਪਾਂਡੋ ਵਿਖੇ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਭਰਵੀਂ ਤੇ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਤੇ ਇਸ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ। ਇਸ ਮੌਕੇ ਅਗਵਾਈ ਕਰਤਾ ਤਰਨਦੀਪ ਸਿੰਘ ਨੇ ਬੋਲਦਿਆਂ ਕਿਹਾ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਹ ਮੋਗਾ ਹਲਕੇ ਦੇ ਪਿੰਡ-ਪਿੰਡ ਜਾ ਕੇ "ਅਕਾਲੀ ਦਲ ਵਾਰਿਸ ਪੰਜਾਬ ਦੇ" ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਹਨ। ਭਰਾ ਜਗਜਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਬਣਨ ਤੋਂ ਪਹਿਲਾਂ ਜਦੋਂ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਨੇ ਖਾਲਸਾ ਵਹੀਰ ਸ਼ੁਰੂ ਕਰ ਕੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਤਾਂ ਹਜ਼ਾਰਾਂ ਹੀ ਨੋਜਵਾਨ ਨਸ਼ਾ ਛੱਡ ਕੇ ਗੁਰੂ ਵਾਲੇ ਬਣੇ ਤੇ ਅਮ੍ਰਿਤ ਪਾਨ ਕਰਕੇ ਖਾਲਸੇ ਸਜੇ।
ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆ ਨੇ ਮੌਜੂਦਾ ਆਪ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਅੱਜ ਦੀ ਮੌਜੂਦਾ ਝਾੜੂ ਸਰਕਾਰ ਨੇ ਲੋਕਾਂ ਦਾ ਕਚੂਮਰ ਕੱਢ ਕੇ ਕੇ ਰੱਖ ਦਿੱਤਾ ਹੈ। ਅੱਜ ਪੰਜਾਬ ਅੰਦਰ ਕਰੱਪਸ਼ਨ ਜ਼ੋਰਾਂ 'ਤੇ ਹੈ। ਪੰਜਾਬ ਅੰਦਰ ਕਾਨੂੰਨ ਵਿਵਸਥਾ ਬਿਲਕੁਲ ਖਤਮ ਹੋ ਗਈ ਹੈ। ਹਰ ਰੋਜ਼ ਪੰਜਾਬ ਅੰਦਰ ਕਤਲ, ਫਿਰੋਤੀਆਂ ਦੀਆਂ ਘਟਨਾਵਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਵਿਚ "ਅਕਾਲੀ ਦਲ ਵਾਰਿਸ ਪੰਜਾਬ ਦੇ" ਪਾਰਟੀ ਦਾ ਰਾਜ ਲੈ ਕੇ ਆਈਏ ਤਾਂ ਜੋ ਪੰਜਾਬ ਖ਼ੁਸ਼ਹਾਲ ਹੋ ਸਕੇ। ਇਸ ਮੌਕੇ ਏਕਮ ਸਿੰਘ ਪੰਜ ਮੈਂਬਰੀ ਕਮੇਟੀ, ਬਲਵੀਰ ਸਿੰਘ, ਰਣਜੀਤ ਸਿੰਘ ਖਾਲਸਾ, ਬਿਕਰਮਜੀਤ ਸਿੰਘ, ਰੋਬਨ ਸਿੰਘ ਤੂਰ,ਦਿਲਪ੍ਰੀਤ ਸਿੰਘ,ਗੁਰਮੇਲ ਸਿੰਘ, ਦਵਿੰਦਰ ਸਿੰਘ,ਦਿਲਬਾਗ ਸਿੰਘ ਮੈਬਰ, ਸੰਦੀਪ ਸਿੰਘ ਯੂਥ ਆਗੂ, ਜਗਪ੍ਰੀਤ ਸਿੰਘ ਅਤੇ ਮੀਡੀਆ ਇੰਚਾਰਜ ਅਰਸ਼ਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਅਤੇ ਅਹੁਦੇਦਾਰ ਸ਼ਾਮਲ ਸਨ।
ਖ਼ਬਰਾਂ
ਬੁੱਕਣ ਵਾਲਾ ਨੂੰ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਮਿਲ ਰਿਹਾ ਭਰਵਾਂ ਹੁੰਗਾਰਾ
* ਪਿੰਡ ਖੋਸਾ ਪਾਂਡੋ ਵਿਖੇ ਕੀਤੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ- ਟੀਮ ਬੁੱਕਣ ਵਾਲਾ
29 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



