ਮੋਗਾ ,3 ਜੁਲਾਈ (ਜਸ਼ਨ )ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਜੀ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਸਰਪੰਚ ਰਣਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਪਿੰਡ ਦੀਨਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਲੋਹਗੜ੍ਹ ਸਾਹਿਬ (ਜ਼ਫਰਨਾਮਾ) ਤੋਂ ਸ਼ਰਧਾਲੂਆਂ ਨੂੰ ਲੈ ਕੇ ਬੱਸ ਰਵਾਨਾ ਕੀਤੀ ਗਈ। ਇਸ ਬੱਸ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਸਰਪੰਚ ਰਣਜੀਤ ਸਿੰਘ ਖਾਲਸਾ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਹਾਜ਼ਰੀ ਵਿੱਚ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਸਮੇਂ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ ਜਿਸ ਨਾਲ ਸਾਡੇ ਜਿਹੜੇ ਸੀਨੀਅਰ ਨਾਗਰਿਕ ਹਾਲੇ ਤੱਕ ਕਿਸੇ ਕਾਰਨ ਕਰਕੇ ਤੀਰਥ ਅਸਥਾਨਾਂ ਦੀ ਯਾਤਰਾ ਨਹੀਂ ਕਰ ਸਕੇ ਉਨ੍ਹਾਂ ਨੂੰ ਤੀਰਥ ਇਸ਼ਨਾਨ ਕਰਨ ਦਾ ਸੁਨਿਹਰੀ ਮੌਕਾ ਪ੍ਰਦਾਨ ਹੋ ਰਿਹਾ ਹੈ । ਇਸ ਦੌਰਾਨ ਹਾਜ਼ਰ ਲੋਕਾਂ ਨੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲਾਭ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਨਵਪ੍ਰੀਤ ਸਿੰਘ ਨੰਬਰਦਾਰ, ਜਗਰਾਜ ਸਿੰਘ ਮੈਂਬਰ, ਬਲਦੇਵ ਸਿੰਘ ਫੌਜੀ ਅਤੇ ਸ਼ਰਧਾਲੂਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ ।
ਇਸ ਮੌਕੇ ਜਿਲ੍ਹਾ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ ਦੀਨਾ ਸਾਹਿਬ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਤੀਰਥ ਯਾਤਰਾ ਬੱਸ ਭੇਜਣ ਲਈ ਧੰਨਵਾਦ ਕੀਤਾ ।