ਹਰ ਵਰਗ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਸਰਕਾਰ ਦਾ ਉਦੇਸ਼ : ਡਾ. ਅਮਨਦੀਪ ਕੌਰ ਅਰੋੜਾ
ਮੋਗਾ, 20 ਅਗਸਤ ( ਜਸ਼ਨ ) — ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਗਾ ਸ਼ਹਿਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਿਸ਼ੀਕੇਸ਼ ਅਤੇ ਹਰਿਦੁਆਰ ਦੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਵਿੱਚ ਧਾਰਮਿਕ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਬੱਸ ਨੂੰ ਰਵਾਨਾ ਕਰਨ ਤੋਂ ਪਹਿਲਾਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਯਾਤਰਾ ਸੁਖਦਾਇਕ, ਸੁਰੱਖਿਅਤ ਅਤੇ ਮੰਗਲਮਈ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਸ਼ਰਧਾਲੂ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਦੂਰ-ਦੁਰਾਡੇ ਸਥਿਤ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ। ਅਜਿਹੇ ਲੋਕਾਂ ਲਈ ਇਹ ਯੋਜਨਾ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾ ਕੇ ਉਨ੍ਹਾਂ ਨੂੰ ਆਤਮਿਕ ਅਤੇ ਮਾਨਸਿਕ ਸੰਤੁਸ਼ਟੀ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਅਤੇ ਹਰਿਦੁਆਰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਤੇ ਅਧਿਆਤਮਿਕ ਕੇਂਦਰ ਹਨ, ਜਿੱਥੇ ਜਾ ਕੇ ਸ਼ਰਧਾਲੂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨਗੇ। ਡਾ. ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਅਤੇ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਆਪਸੀ ਭਾਈਚਾਰਾ ਕਾਇਮ ਰੱਖਣ ਅਤੇ ਯਾਤਰਾ ਨੂੰ ਸ਼ਾਂਤੀਪੂਰਵਕ ਤੇ ਅਨੁਸ਼ਾਸਨ ਵਿੱਚ ਰਹਿ ਕੇ ਪੂਰਾ ਕਰਨ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਰੇ ਸ਼ਰਧਾਲੂਆਂ ਦੀ ਇਹ ਪਵਿੱਤਰ ਯਾਤਰਾ ਸੁਖਦਾਇਕ ਅਤੇ ਮੰਗਲਮਈ ਹੋਵੇ ਅਤੇ ਪਰਮਾਤਮਾ ਸਭ ਨੂੰ ਤੰਦਰੁਸਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਬਖ਼ਸ਼ੇ। ਇਸ ਮੌਕੇ ਨਗਰ ਨਿਗਮ ਦੀ ਮੇਅਰ ਵੀਰਪਾਲ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਕਾਲਾ ਬਜਾਜ, ਪਾਰਸ਼ਦ ਦਵਿੰਦਰ ਤਿਵਾੜੀ, ਰਮਨ ਮੱਕੜ, ਤੀਰਥ ਸਿੰਘ ਅਤੇ ਸੰਜੇ ਸ਼ਰਮਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਲੰਟੀਅਰ, ਵਰਕਰ ਅਤੇ ਵੱਡੀ ਗਿਣਤੀ ਵਿੱਚ ਤੀਰਥ ਯਾਤਰੀ ਹਾਜ਼ਰ ਸਨ।
ਇਸ ਮੌਕੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਯਾਤਰਾ ਦਾ ਮੌਕਾ ਮਿਲਣ ’ਤੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ ਅਤੇ ਯਾਤਰਾ ਨੂੰ ਲੈ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਖ਼ਬਰਾਂ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰਿਸ਼ੀਕੇਸ਼-ਹਰਿਦੁਆਰ ਲਈ ਬੱਸ ਰਵਾਨਾ
* ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਹਰੀ ਝੰਡੀ ਦਿਖਾ ਕੇ ਬੱਸ ਕੀਤੀ ਰਵਾਨਾ
20 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



