ਧਰਮਕੋਟ , 6 ਅਗਸਤ (ਜਸ਼ਨ ): ਧਰਮਕੋਟ ਹਲਕੇ ਦੇ ਬਲਾਕ ਫਤੇਹਗੜ ਪੰਜਤੂਰ ਤੋਂ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸਾਰੇ ਜਾਂਦੇ ਹਾਂ ਕਿ ਸ੍ਰੀ ਅਕਾਲ ਤਖ਼ਤ ਮਹਾਨ ਹੈ ,ਸਿੱਖ ਪੰਥ ਦੀ ਸ਼ਾਨ ਹੈ ਅਤੇ ਸਿੱਖਾਂ ਦੀ ਸਰਬਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਦੀ ਅਗਵਾਈ ਵਿਚ ਸਜਾਏ ਗਏ ’ਮੀਰੀ-ਪੀਰੀ ਖ਼ਾਲਸਾ ਮਾਰਚ’ ਦਾ ਪੰਜਾਬ ਦੀ ਧਰਤੀ ਦੇ ਚੱਪੇ ਚੱਪੇ ਤੇ ਸਵਾਗਤ ਕੀਤਾ ਗਿਆ ਹੈ ਪਰ ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ’ਮੀਰੀ-ਪੀਰੀ ਖ਼ਾਲਸਾ ਮਾਰਚ’ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਨਾ ਸਿਰਫ ਮੰਦਭਾਗੀਆਂ ਅਤੇ ਨਿੰਦਣਯੋਗ ਨੇ ਬਲਕਿ ਸੰਗਤਾਂ ਦੇ ਮਨਾਂ ਨੂੰ ਵੀ ਡੂੰਘੀ ਠੇਸ ਪੁੱਜੀ ਹੈ । ਉਨ੍ਹਾਂ ਕਿਹਾ ਕਿ ਇਹ ਮਾਰਚ ਕਿਸੇ ਸਿਆਸੀ ਮਕਸਦ ਲਈ ਨਹੀਂ, ਸਗੋਂ ਗੁਰੂ ਸਾਹਿਬਾਨ ਦੇ ਉਪਦੇਸ਼, ਸਿੱਖ ਸਿਧਾਂਤਾਂ ਅਤੇ ਕੌਮੀ ਏਕਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਸਜਾਇਆ ਗਿਆ ਸੀ। ਉਹਨਾਂ ਕਿਹਾ ਕਿ ਪੰਜਾਬ ਦੀਆਂ ਲੱਖਾਂ ਸੰਗਤਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕੀਤੇ ਅਤੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ। ਭੁੱਲਰ ਨੇ ਕਿਹਾ ਕਿ ਲੋਕਾਂ ਦੀ ਸ਼ਰਧਾ ਨਾਲ ਜੁੜੇ ਮਾਮਲਿਆਂ ’ਤੇ ਸਿਆਸੀ ਟਿੱਪਣੀਆਂ ਕਰਨ ਤੋਂ ਨਾ ਸਿਰਫ ਗੁਰੇਜ਼ ਕੀਤਾ ਜਾਣਾ ਚਾਹੀਦਾ ਬਲਕਿ ਖੁਦ ਸਤਿਕਾਰ ਦੇਣਾ ਚਾਹੀਦਾ ਹੈ । ਉਨ੍ਹਾਂ ਵਿਧਾਇਕ ਨੂੰ ਅਪੀਲ ਕੀਤੀ ਕਿ ਉਹ ਦੂਰਅੰਦੇਸ਼ੀ ਨਾਲ ਆਪਣੀ ਟਿੱਪਣੀ ਵਾਪਸ ਲੈ ਕੇ ਸੰਗਤ ਤੋਂ ਮੁਆਫ਼ੀ ਮੰਗਣ।
ਖ਼ਬਰਾਂ
ਮੀਰੀ-ਪੀਰੀ ਖ਼ਾਲਸਾ ਮਾਰਚ’ ਨੂੰ ਰੋਡ ਸ਼ੋਅ ਕਹਿਣਾ ਨਿੰਦਣਯੋਗ : ਦਿਲਬਾਗ ਸਿੰਘ ਹੈਪੀ ਭੁੱਲਰ
6 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



