ਚੰਡੀਗੜ੍ਹ,12ਮਈ(ਮਨਜੀਤ ਸਿੰਘ ਢੱਲਾ)- ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਨ ਵਾਲੀ ਵਿਜੀਲੈਂਸ ਬਿਊਰੋ ਪੰਜਾਬ ਦੀ ਟੀਮ ਹੁਣ ਖੁਦ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਦੇ ਨਿਸ਼ਾਨੇ ‘ਤੇ ਆ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸੀਬੀਆਈ ਵੱਲੋਂ ਵਿਜੀਲੈਂਸ ਦਫ਼ਤਰ ਵਿੱਚ ਲਗਾਤਾਰ ਛਾਪੇਮਾਰੀ ਅਤੇ ਗਹਿਰਾਈ ਨਾਲ ਜਾਂਚ ਜਾਰੀ ਹੈ।
ਜਾਣਕਾਰੀ ਅਨੁਸਾਰ ਸੀਬੀਆਈ ਦੀ ਟੀਮ ਬੀਤੀ ਰਾਤ ਤੋਂ ਹੀ ਦਫ਼ਤਰ ਵਿੱਚ ਮੌਜੂਦ ਹੈ ਅਤੇ ਰਿਕਾਰਡ, ਫਾਈਲਾਂ ਅਤੇ ਹੋਰ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਇੱਕ ਵਿਚੋਲੇ ਰਾਘਵ ਗੋਇਲ ਨੂੰ ਲੱਖਾਂ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੂਤਰਾਂ ਮੁਤਾਬਕ ਸੀਬੀਆਈ ਵੱਲੋਂ ਜਾਲ ਵਿਛਾ ਕੇ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਮਾਮਲੇ ਦੀ ਜਾਂਚ ਦੌਰਾਨ ਕੁਝ ਅਧਿਕਾਰੀਆਂ ਨੂੰ ਵੀ ਘੇਰੇ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸੀਬੀਆਈ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਰਿਸ਼ਵਤਖੋਰੀ ਦੇ ਤਾਰ ਵਿਜੀਲੈਂਸ ਵਿਭਾਗ ਦੇ ਕਿਹੜੇ ਉੱਚ ਅਧਿਕਾਰੀਆਂ ਨਾਲ ਜੁੜੇ ਹੋਏ ਹਨ। ਹਮੇਸ਼ਾ ਹੋਰ ਵਿਭਾਗਾਂ ‘ਤੇ ਕਾਰਵਾਈ ਕਰਨ ਵਾਲੀ ਵਿਜੀਲੈਂਸ ਟੀਮ ਦੇ ਦਫ਼ਤਰ ਵਿੱਚ ਹੋਈ ਇਸ ਕਾਰਵਾਈ ਨੇ ਪ੍ਰਸ਼ਾਸਨਿਕ ਤੰਤਰ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ।
ਫਿਲਹਾਲ ਸੀਬੀਆਈ ਵੱਲੋਂ ਰਿਸ਼ਵਤ ਦੀ ਸਹੀ ਰਕਮ ਬਾਰੇ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ, ਪਰ ਮਾਮਲੇ ਦੇ ਕਾਫ਼ੀ ਵੱਡੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਾਂਚ ਅਜੇ ਵੀ ਜਾਰੀ ਹੈ।
ਖ਼ਬਰਾਂ
ਵਿਜੀਲੈਂਸ ਬਿਊਰੋ ਦੇ ਦਫ਼ਤਰ ‘ਚ CBI ਦੀ ਰੇਡ, ਰਿਸ਼ਵਤਖੋਰੀ ਮਾਮਲੇ ‘ਚ ਵਿਚੋਲਾ ਗ੍ਰਿਫ਼ਤਾਰ, ਕਈ ਅਧਿਕਾਰੀ ਸ਼ੱਕ ਦੇ ਘੇਰੇ ਵਿੱਚ
* ਰਿਸ਼ਵਤ
12 ਮਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



