ਨਿਹਾਲ ਸਿੰਘ ਵਾਲਾ ,5 ਅਗਸਤ (ਜਸ਼ਨ )ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਤੀਰਥ ਯਾਤਰੀਆਂ ਦੀ ਤੀਜੀ ਬੱਸ ਨੂੰ ਇਤਿਹਾਸਕ ਪਿੰਡ ਦੀਨਾ ਸਾਹਿਬ ਤੋਂ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਵੱਡੀ ਗਿਣਤੀ ਵਿੱਚ ਲੋਕ ਲਾਭ ਲੈ ਰਹੇ ਹਨ।
ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਅਤੇ ਸਹਿਯੋਗ ਨਾਲ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।
ਉਨ੍ਹਾਂ ਤੀਰਥ ਯਾਤਰੀਆਂ ਨੂੰ ਸ਼ੁਭ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਸੁਖ-ਸ਼ਾਂਤੀ ਅਤੇ ਚੜ੍ਹਦੀ ਕਲਾ ਨਾਲ ਆਪਣੇ ਤੀਰਥ ਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਪਰਤਣ।




