ਪਟਿਆਲਾ ,1 ਅਗਸਤ (ਜਸ਼ਨ )ਆਮ ਆਦਮੀ ਪਾਰਟੀ ਜਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ ਦੀਨਾ ਸਾਹਿਬ ਨੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਬਣਨ ਤੋ ਬਾਅਦ ਆਪਣੀ ਪਲੇਠੀ ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ਼ ਬਲਤੇਜ ਸਿੰਘ ਪੰਨੂੰ ਨਾਲ ਸ਼ਿਸ਼ਟਾਚਾਰ ਭੇਟ ਕੀਤੀ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ । ਇਸ ਮੌਕੇ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਸਤਿਕਾਰ ਵਜੋਂ ਬਲਤੇਜ ਪੰਨੂੰ ਜੀ ਨੂੰ ਬੁੱਕੇ ਭੇਟ ਕੀਤੇ ਅਤੇ ਪੰਨੂੰ ਸਾਹਿਬ ਨੇ ਵੀ ਖਾਲਸਾ ਜੀ ਦਾ ਮੂੰਹ ਮਿੱਠਾ ਕਰਵਾ ਕੇ ਚੇਅਰਮੈਨ ਬਣਨ ਦੀਆਂ ਵਧਾਈਆਂ ਦਿੱਤੀਆਂ ।
ਇਸ ਮੌਕੇ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਬਲਤੇਜ ਸਿੰਘ ਪੰਨੂੰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹਿਣਗੇ ਅਤੇ ਮਾਰਕੀਟ ਕਮੇਟੀ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਯਤਨਸ਼ੀਲ ਰਹਿਣਗੇ।

ਮੀਡੀਆ ਇੰਚਾਰਜ਼ ਬਲਤੇਜ ਸਿੰਘ ਪੰਨੂੰ ਨੇ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਪਾਰਟੀ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਮਾਲਵਾ ਸੈਂਟਰਲ ਜੋਨ ਦੇ ਮੀਡੀਆ ਇੰਚਾਰਜ ਅਤੇ ਸਪੋਕਸਪਰਸਨ ਅਬਜਿੰਦਰ ਸਿੰਘ ਸੰਘਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।