ਤਰਨਤਾਰਨ 25 ਅਗਸਤ (ਅਮਿਤ ਮਰਵਾਹਾ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਣ ’ਤੇ ਹਲਕਾ ਖਡੂਰ ਸਾਹਿਬ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਮੁੱਖ ਮੰਤਰੀ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਸਖੀਆਂ ਨੂੰ ਸਨਮਾਨਿਤ ਕਰਨ ਲਈ ਸ੍ਰੀ ਗੋਇੰਦਵਾਲ ਸਾਹਿਬ ਪਹੁੰਚ ਰਹੇ ਹਨ।

ਇਸ ਮੌਕੇ ਪ੍ਰੋ. ਹਰਪ੍ਰੀਤ ਸਿੰਘ ਕੋਟ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਲਕਾ ਖਡੂਰ ਸਾਹਿਬ ਦੀ ਧਰਤੀ ’ਤੇ ਨਿੱਘਾ ਸਵਾਗਤ ਹੋਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਲੋਕ-ਪੱਖੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਸਖੀਆਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਸਨਮਾਨ ਦੇਣਾ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ।

ਪ੍ਰੋ. ਕੋਟ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਮੇਂ ਵਿੱਚ ਹਲਕਾ ਖਡੂਰ ਸਾਹਿਬ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਮੁਕੰਮਲ ਕਰਵਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਹਲਕਾ ਖਡੂਰ ਸਾਹਿਬ ਨੂੰ ਪਹਿਲਾਂ ਵੀ ਕਈ ਵਿਕਾਸ ਕਾਰਜਾਂ ਦੀਆਂ ਸੌਗਾਤਾਂ ਦਿੱਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੀ ਬਿਹਤਰੀ ਲਈ ਹੋਰ ਵੱਡੇ ਕਾਰਜ ਕੀਤੇ ਜਾਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਸਖੀਆਂ ਦਾ ਸਨਮਾਨ ਕਰਨ ਦੇ ਨਾਲ-ਨਾਲ ਵੱਖ-ਵੱਖ ਵਰਗਾਂ ਦੀ ਭਲਾਈ ਲਈ ਅਹਿਮ ਫੈਸਲੇ ਅਤੇ ਹਲਕਾ ਖਡੂਰ ਸਾਹਿਬ ਲਈ ਵਿਕਾਸ ਕਾਰਜਾਂ ਦਾ ਐਲਾਨ ਕੀਤੇ ਜਾਣ ਦੀ ਆਸ ਹੈ।

ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰੋ. ਹਰਪ੍ਰੀਤ ਸਿੰਘ ਕੋਟ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੀ ਤਰੱਕੀ ਅਤੇ ਲੋਕਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।