ਤਰਨਤਾਰਨ 12 ਜੂਨ (ਅਮਿਤ ਮਰਵਾਹਾ)- ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੇ ਭਾਈਚਾਰੇ ਨੂੰ ਉੱਪਰ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰਸੇਵਕ ਸਿੰਘ ਗਿੱਲ ਨੂੰ ਕ੍ਰਿਸਚਨ ਕਮਿਊਨਿਟੀ ਦਾ ਜਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਈਸਾਈ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਗੁਰਸੇਵਕ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੈਨੀਅਲ ਮਸੀਹ ਭੱਟੀ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹਨਾਂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਕਈ ਸਮੇਂ ਤੋਂ ਕ੍ਰਿਸਚਨ ਭਾਈਚਾਰੇ ਦੀਆਂ ਜੋਂ ਮੰਗਾਂ ਅਧੂਰੀਆਂ ਸਨ ਉਹਨਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਵਾਇਆ ਜਾਵੇਗਾ। ਗਿੱਲ ਨੇ ਕਿਹਾ ਕਿ ਕ੍ਰਿਸਚਨ ਭਾਈਚਾਰੇ ਲਈ ਜਿਲੇ ਵਿੱਚ ਬਣਾਏ ਗਏ ਵੱਖ-ਵੱਖ ਥਾਵਾਂ ਤੇ ਕਬਰਿਸਤਾਨ ਦੀ ਮਾੜੀ ਹਾਲਤ ਚਿੰਤਾ ਦਾ ਵਿਸ਼ਾ ਹੈ ਜਿਸ ਵੱਲ ਮੁੱਖ ਤੌਰ ਤੇ ਧਿਆਨ ਦੇਣ ਦੀ ਲੋੜ ਹੈ। ਉਹਨਾਂ ਕਿਹਾ ਕਿ ਕਈ ਵਾਰ ਭਾਈਚਾਰੇ ਦੇ ਲੋਕਾਂ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡਾ ਵਿੱਚ ਇਸਾਈ ਭਾਈਚਾਰੇ ਲਈ ਕਬਰਿਸਤਾਨ ਦੀ ਜਗ੍ਹਾ ਤਾਂ ਮੌਜੂਦ ਹੈ ਪਰ ਉੱਥੇ ਨਾ ਤਾਂ ਕੋਈ ਚਾਰਦੀਵਾਰੀ ਬਣਾਈ ਗਈ ਹੈ ਅਤੇ ਨਾ ਹੀ ਉੱਥੇ ਜਾਣ ਲਈ ਢੰਗ ਦਾ ਰਸਤਾ ਹੈ, ਜਿਸ ਕਾਰਨ ਲੋਕਾਂ ਨੂੰ ਅੰਤਿਮ ਸੰਸਕਾਰ ਸਮੇਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਦੋਂ ਵੀ ਕਿਸੇ ਮ੍ਰਿਤਕ ਨੂੰ ਦਫਨਾਉਣ ਲਈ ਕਬਰਿਸਤਾਨ ਵਿਚ ਲਿਜਾਇਆ ਜਾਂਦਾ ਹੈ ਤਾਂ ਉੱਥੇ ਪਹੁੰਚਣ ਲਈ ਕੱਚੇ ਅਤੇ ਟੁੱਟੇ ਰਸਤੇ ਵਿਚੋਂ ਲੰਘਣਾ ਪੈਂਦਾ ਹੈ। ਬਰਸਾਤ ਦੇ ਦਿਨਾਂ ਵਿਚ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ, ਕਿਉਂਕਿ ਪਾਣੀ ਅਤੇ ਚਿੱਕੜ ਕਾਰਨ ਮ੍ਰਿਤਕ ਦੇਹ ਨੂੰ ਮੋਢਿਆਂ ’ਤੇ ਚੁੱਕ ਕੇ ਲਿਜਾਣਾ ਬਹੁਤ ਔਖਾ ਹੋ ਜਾਂਦਾ ਹੈ। ਕਈ ਵਾਰ ਲੋਕਾਂ ਨੂੰ ਖੇਤਾਂ ਵਿੱਚੋਂ ਹੋ ਕੇ ਲੰਘਣਾ ਪੈਂਦਾ ਹੈ, ਜਿਸ ਨਾਲ ਭਾਈਚਾਰੇ ਨੂੰ ਸ਼ਰਮਿੰਦਗੀ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਗਿੱਲ ਨੇ ਕਿਹਾ ਕਿ ਕ੍ਰਿਸਚਨ ਭਾਈਚਾਰਾ ਹਰੇਕ ਵਰਗ ਦੇ ਲੋਕਾਂ ਨਾਲ ਚਟਾਨ ਵਾਂਗ ਖੜੇ ਰਹਿਣਗੇ। ਉਹਨਾਂ ਇਹ ਵੀ ਕਿਹਾ ਕਿ ਉਹ ਕੇਵਲ ਕ੍ਰਿਸਚਨ ਭਾਈਚਾਰੇ ਦੀ ਨਹੀਂ ਬਲਕਿ ਹਰੇਕ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਦਿਨ ਰਾਤ ਤਤਪਰ ਰਹਿਣਗੇ। ਇਸ ਮੌਕੇ ਉਹਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਵਿਸ਼ਵਾਸ ਦੁਵਾਇਆ ਕਿ ਸਮੂਹ ਕ੍ਰਿਸਚਨ ਭਾਈਚਾਰਾ ਉਨਾਂ ਦੇ ਨਾਲ ਹੈ ਕਿਉਂਕਿ ਉਹਨਾਂ ਨੇ ਹਰੇਕ ਤਬਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ ਹੈ ਅਤੇ ਉਹਨਾਂ ਨੂੰ ਪੂਰਾ ਕਰਨ ਲਈ ਆਪਣੀ ਵਚਨਬਧਤਾ ਦਿਖਾਈ ਹੈ। ਇਸ ਮੌਕੇ ਗੁਰਸੇਵਕ ਸਿੰਘ ਦੀ ਨਿਯੁਕਤੀ ਤੇ ਕ੍ਰਿਸਚਨ ਭਾਈਚਾਰੇ ਵੱਲੋਂ ਉਹਨਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਖ਼ਬਰਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਤਬਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਜਾਣਿਆ ਅਤੇ ਉਹਨਾਂ ਨੂੰ ਪੂਰਾ ਕਰਨ ਲਈ ਆਪਣੀ ਵਚਨਬਧਤਾ ਦਿਖਾਈ: ਚੇਅਰਮੈਨ ਗੁਰਸੇਵਕ ਸਿੰਘ ਗਿੱਲ
* ਗੁਰਸੇਵਕ ਸਿੰਘ ਗਿੱਲ ਬਣੇ ਚੇਅਰਮੈਨ
15 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



