ਕੋਟ ਈਸੇ ਖਾਂ ,15 ਨਵੰਬਰ (ਜਸ਼ਨ ) ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ 'ਬਾਲ ਦਿਵਸ' ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ
ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ: “ਬੱਚੇ ਕਿਸੇ ਵੀ ਸਮਾਜ ਅਤੇ ਰਾਸ਼ਟਰ ਦੀ ਸਭ ਤੋਂ ਵੱਡੀ
ਤਾਕਤ ਅਤੇ ਭਵਿੱਖ ਦੇ ਨਿਰਮਾਤਾ ਹੁੰਦੇ ਹਨ ਅਤੇ ਨਹਿਰੂ ਜੀ ਨੇ ਹਮੇਸ਼ਾ ਬੱਚਿਆਂ ਨੂੰ ਪਿਆਰ,ਸੁਨੇਹਾ ਅਤੇ
ਸਿੱਖਿਆਂ ਦੀ ਮਹੱਤਤਾ ਬਾਰੇ ਜ਼ੋਰ ਦਿੱਤਾ। ਹੇਮਕੁੰਟ ਸਕੂਲ ਹਮੇਸ਼ਾ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ, ਚੰਗੀਆਂ
ਆਦਤਾ ਪੈਦਾ ਕਰਨ ਅਤੇ ਉਹਨਾਂ ਦੇ ਸਮੂਹਿਕ ਵਿਕਾਸ ਲਈ ਸਮਰਪਿਤ ਹੈ। ਪ੍ਰਿੰਸੀਪਲ ਮੈਡਮ ਰਮਨਜੀਤ ਕੌਰ
ਨੇ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ
ਅਤੇ ਚੰਗੇ ਸੰਸਕਾਰ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ
ਕਰਵਾਈ ਗਈ, ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੰਡਿਤ ਨਹਿਰੂ ਜੀ ਦੇ ਜੀਵਨ ਅਤੇ
ਬੱਚਿਆਂ ਪ੍ਰਤੀ ਉਨ੍ਹਾਂ ਦੇ ਪਿਆਰ ਬਾਰੇ ਚਾਨਣਾ ਪਾਇਆ। ਬੱਚਿਆਂ ਦੇ ਮਨੋਰੰਜਨ ਅਤੇ ਹੁਨਰ ਨੂੰ ਨਿਖਾਰਨ ਲਈ
ਕਈ ਤਰ੍ਹਾਂ ਦੀਆਂ ਗਤੀਵਿਧੀਆਂ ਜਿਵੇਂ ਕਿ ਕਵਿਤਾ ਉਚਾਰਨ, ਭਾਸ਼ਣ ਮੁਕਾਬਲੇ, ਡਾਂਸ ਅਤੇ ਖੇਡਾਂ ਕਰਵਾਈਆਂ
ਗਈਆਂ। ਛੋਟੇ ਬੱਚਿਆਂ ਨੇ ਰੰਗਾ-ਰੰਗ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ।