ਜਗਰਾਓਂ ,26 ਮਈ (ਜਸ਼ਨ )ਪੰਜਾਬ ਵਿਚ ਚੋਣਾਂ ਉਸ ਸਮੇਂ ਹਿੰਸਕ ਹੋ ਗਈਆਂ ਜਦੋਂ ਰਾਏਕੋਟ ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ 4 ਨੰਬਰ ਵਾਰਡ ਤੋਂ ਉਮੀਦਵਾਰ ਜਗਦੇਵ ਸਿੰਘ ਜੱਗਾ ਉੱਤੇ ਅਣਪਛਾਤਿਆਂ ਨੇ ਤਲਵਾਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਇਹ ਹਮਲਾ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਹਾਕਮ ਠੇਕੇਦਾਰ ਦੇ ਬੰਦਿਆਂ ਨੇ ਕੀਤਾ ਹੈ ।
ਜੱਗੇ ਨੂੰ ਗੰਭੀਰ ਹਾਲਤ ਵਿੱਚ ਲੁਧਿਆਣਾ ਡੀਐਮਸੀ ਹਸਪਤਾਲ ਵਿਚ ਭੇਜਿਆ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਇਲਾਕੇ ਦੇ ਹਾਲਤ ਸਹਿਮ ਅਤੇ ਦਹਿਸ਼ਤ ਭਰਪੂਰ ਬਣੇ ਹੋਏ ਨੇ !
ਇਸ ਦਹਿਸ਼ਤ ਭਰਪੂਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਹਾਲਤ ਨੂੰ ਕੰਟਰੋਲ ਵਿੱਚ ਰੱਖਣ ਲਈ ਭਾਰੀ ਪੁਲਿਸ ਫ਼ੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।