ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਾਂਗਰਸ ਪਾਰਟੀ ਵੱਲੋਂ ਕੱਢੀ ਜਾ ਰਹੀ ਸਾਈਕਲ ਯਾਤਰਾ ਸਿਰਫ਼ ਇੱਕ ਪਖੰਡ ਹੈ, ਹੋਰ ਕੁਝ ਨਹੀਂ। ਇਸ ਸਾਈਕਲ ਯਾਤਰਾ ਰਾਹੀਂ ਪੰਜਾਬ ਦੇ ਲੋਕਾਂ ਨੂੰ ਕੋਈ ਸੰਦੇਸ਼ ਦੇਣ ਦੀ ਬਜਾਏ ਸਿਰਫ਼ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਇੱਕ ਸਿਆਸੀ ਸਟੰਟ ਕੀਤਾ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਆਈ.ਟੀ. ਵਿਭਾਗ ਐਗਜ਼ਿਕਿਊਟਿਵ ਮੈਂਬਰ, ਪੰਜਾਬ ਸਟੇਟ ਹਰਿੰਦਰ ਸਿੰਘ ਸੇਖੋਂ ਨੇ ਕੀਤਾ।
ਉਹਨਾਂ ਕਿਹਾ ਕਿ ਝਾੜੂ ਪਾਰਟੀ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਗਾਉਣਗੇ। ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿਆਸੀ ਸਟੰਟਬਾਜ਼ੀ ਕਰਨ ਤੋਂ ਇਲਾਵਾ ਕਦੇ ਪੰਜਾਬ ਲਈ ਕੁਝ ਨਹੀਂ ਕੀਤਾ।
ਹਰਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਡਬਲ ਇੰਜਣ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਦਾ ਆਉਣ ਵਾਲਾ ਭਵਿੱਖ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 117 ਸੀਟਾਂ ਤੇ ਭਾਰਤੀ ਜਨਤਾ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ।