ਮੋਗਾ, 26 ਅਗਸਤ (ਜਸ਼ਨ ) ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਇੰਚਾਰਜ ਮਾਲਵਿਕਾ ਸੂਦ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣੇ ਤੋਂ ਹੀ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਮਾਲਵਿਕਾ ਸੂਦ ਵੱਲੋਂ ਹਲਕੇ ਵਿਚ ਲਗਾਤਾਰ ਪਾਰਟੀ ਆਗੂਆਂ, ਵਰਕਰਾਂ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਪਾਰਟੀ ਦੀ ਜਥੇਬੰਦਕ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਹਲਕਾ ਮੋਗਾ ਤੋਂ ਕਾਂਗਰਸ ਪਾਰਟੀ ਦੀ ਮਜ਼ਬੂਤ ਜਿੱਤ ਲਈ ਰਣਨੀਤੀ ਤਿਆਰ ਕਰਨਾ ਦੱਸਿਆ ਜਾ ਰਿਹਾ ਹੈ। ਮਾਲਵਿਕਾ ਸੂਦ ਵੱਲੋਂ ਸ਼ਹਿਰ ਦੇ ਨਾਲ-ਨਾਲ ਹਲਕੇ ਦੇ ਪਿੰਡਾਂ ਵਿਚ ਵੀ ਲੋਕ ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ। ਇਨ੍ਹਾਂ ਲੋਕ ਮਿਲਣੀਆਂ ਦੌਰਾਨ ਉਹ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਜਾਣੂ ਕਰਵਾ ਰਹੇ ਹਨ। ਪਾਰਟੀ ਆਗੂਆਂ ਅਨੁਸਾਰ ਇਨ੍ਹਾਂ ਮੀਟਿੰਗਾਂ ਅਤੇ ਲੋਕ ਮਿਲਣੀਆਂ ਵਿਚ ਵਰਕਰਾਂ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਨੂੰ ਪਾਰਟੀ ਲਈ ਉਤਸ਼ਾਹਜਨਕ ਮੰਨਿਆ ਜਾ ਰਿਹਾ ਹੈ। ਮਾਲਵਿਕਾ ਸੂਦ ਦੀਆਂ ਲਗਾਤਾਰ ਚੱਲ ਰਹੀਆਂ ਸਿਆਸੀ ਗਤੀਵਿਧੀਆਂ ਨੇ ਹਲਕਾ ਮੋਗਾ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਵੀ ਉਤਸ਼ਾਹ ਪੈਦਾ ਕੀਤਾ ਹੈ। ਉਹ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ’ਤੇ ਜ਼ੋਰ ਦੇ ਰਹੇ ਹਨ।ਮੀਟਿੰਗਾਂ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਮਾਲਵਿਕਾ ਸੂਦ ਨੂੰ ਭਰੋਸਾ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਇਕਜੁੱਟਤਾ ਨਾਲ ਕੰਮ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਆਗੂ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਇਸ ਮੌਕੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਮਿਹਨਤ ਨਾਲ ਲੋਕਾਂ ਤੱਕ ਪਹੁੰਚ ਕਰ ਰਹੇ ਹਨ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਅਤੇ ਹਲਕਾ ਮੋਗਾ ਤੋਂ ਵੀ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰੇਗੀ।
ਖ਼ਬਰਾਂ
ਕਾਂਗਰਸ ਨੇ ਸ਼ਹਿਰੀ ਖੇਤਰ ਦੇ ਇਲਾਵਾ ਡੋਰ ਟੂ ਡੋਰ ਪਿੰਡੋਂ-ਪਿੰਡ ਸਰਗਰਮੀਆਂ ਕੀਤੀਆਂ ਤੇਜ਼
26 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



