ਮੋਗਾ, 25 ਸਤੰਬਰ ( ਜਸ਼ਨ ) : ਮੋਗਾ ਜ਼ਿਲ੍ਹੇ ਦੇ ਪਿੰਡ ਚੜਿਕ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਿਆ, ਜਦੋਂ ਬੂਟਾ ਸਿੰਘ, ਸੁਖਮੰਦਰ ਸਿੰਘ ਅਤੇ ਪੂਰਨ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਇਸ ਮੌਕੇ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਵਾਗਤ ਕੀਤਾ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਵਿਧਾਇਕ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਸਾਥੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਚੜਿਕ ਦੇ ਨਵੇਂ ਸਾਥੀਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਦੀ ਸੇਵਾ ਕਰਨ ਅਤੇ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਪਿੰਡ ਚੜਿਕ ਦੀ ਸਮੂਹ ਗ੍ਰਾਮ ਪੰਚਾਇਤ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵੱਖ-ਵੱਖ ਆਗੂ ਅਤੇ ਵਰਕਰ ਵੀ ਮੌਜੂਦ ਸਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਥੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਇਲਾਕੇ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
ਖ਼ਬਰਾਂ
ਕਾਂਗਰਸ ਨੂੰ ਝਟਕਾ, ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
* ਪੰਜਾਬ ਦੀ ਤਰੱਕੀ ਲਈ ਮਿਲ ਕੇ ਕੰਮ ਕਰਾਂਗੇ: ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
28 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



