ਮੋਗਾ, 31 ਮਈ (ਜਸ਼ਨ )
ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ, ਘਰੇਲੂ ਗੈਸ, ਸੀ.ਐਨ.ਜੀ. ਅਤੇ ਮੋਬਾਈਲ ਰਿਚਾਰਜ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਦੇ ਖਿਲਾਫ ਕਾਂਗਰਸ ਪਾਰਟੀ ਵੱਲੋਂ ਵਿਲੱਖਣ ਢੰਗ ਨਾਲ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੁਲਬੀਰ ਸਿੰਘ ਜੀਰਾ ਦੀ ਅਗਵਾਈ ਵਿਚ ਖੱਚਰ ਰੇਹੜੇ ਉਪਰ ਬੈਠ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਉਜਾਗਰ ਕੀਤਾ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜੀਰਾ ਨੇ ਕੀਤੀ। ਖੱਚਰ ਰੇਹੜੇ ਉਪਰ ਸਵਾਰ ਹੋ ਕੇ ਕਾਂਗਰਸੀ ਆਗੂਆਂ ਨੇ ਬਾਜ਼ਾਰਾਂ ਵਿੱਚੋਂ ਰੋਸ ਮਾਰਚ ਕੱਢਿਆ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਆਮ ਲੋਕਾਂ ਦਾ ਜੀਵਨ ਬਹੁਤ ਮੁਸ਼ਕਿਲ ਹੋ ਗਿਆ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜੀਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਦੇਸ਼ ਦੀ ਆਰਥਿਕਤਾ ਨੂੰ ਹਿਲਾ ਕੇ ਰੱਖ ਦਿੱਤਾ ਗਿਆ ਹੈ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਹਰ ਵਰਗ ਉਪਰ ਪੈ ਰਿਹਾ ਹੈ। ਟਰਾਂਸਪੋਰਟ ਮਹਿੰਗੀ ਹੋਣ ਕਾਰਨ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਬੇਹਿਸਾਬ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਵਿਗੜ ਗਿਆ ਹੈ।
ਖ਼ਬਰਾਂ
ਡੀਜ਼ਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਖਿਲਾਫ ਕਾਂਗਰਸ ਦਾ ਅਨੋਖਾ ਖੱਚਰ ਰੇਹੜਾ ਪ੍ਰਦਰਸ਼ਨ
* ਖੱਚਰ ਰੇਹੜਾ ਪ੍ਰਦਰਸ਼ਨ
1 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



